ਅਕਾਲੀ ਦਲ ਕੋਰ ਕਮੇਟੀ ਦੀ 5 ਘੰਟੇ ਹੋਈ ਚਰਚਾ, ਸੁਖਬੀਰ ਬਾਦਲ ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ

akli dal

ਅਕਾਲੀ ਦਲ ਨੇ ਝੂੰਦਾ ਕਮੇਟੀ ਦੀਆਂ ਸਿਫਾਰਿਸ਼ਾਂ ਮੰਨੀਆਂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ।  ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਕੋਰ ਕਮੇਟੀ ਨੇ ਚੰਡੀਗੜ੍ਹ ਵਿੱਚ 5 ਘੰਟੇ ਤੱਕ ਵਿਚਾਰ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਅਕਾਲੀ ਆਗੂਆਂ ਨੇ ਦੱਸਿਆ ਕਿ ਪਾਰਟੀ ਨੇ 13 ਮੈਂਬਰੀ ਝੂੰਦਾਂ ਕਮੇਟੀ ਦੀ ਸਿਫ਼ਾਰਸ਼ ਨੂੰ ਪ੍ਰਵਾਨ ਕਰ ਲਿਆ ਹੈ। ਇਸ ਵਿੱਚ 42 ਸੁਝਾਅ ਹਨ। ਇਨ੍ਹਾਂ ਸੁਝਾਵਾਂ ਨੂੰ ਲਾਗੂ ਕਰਨ ਦਾ ਫੈਸਲਾ ਹੁਣ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਹੀ ਲੈਣਗੇ। ਅਕਾਲੀ ਆਗੂ ਇਕਬਾਲ ਸਿੰਘ ਝੂੰਦਾਂ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ 117 ਵਿੱਚੋਂ 100 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਕੇ ਫੀਡਬੈਕ ਲਿਆ ਹੈ।

ਰਿਪੋਰਟ ਵਿੱਚ ਪਾਰਟੀ ਵੱਲੋਂ ਕੀਤੀਆਂ ਗਈਆਂ ਗਲਤੀਆਂ ਵੱਲ ਵੀ ਧਿਆਨ ਦਿੱਤਾ ਗਿਆ ਹੈ। ਇਸ ਨੂੰ ਇੱਕ ਜਾਂ ਦੋ ਮੀਟਿੰਗਾਂ ਤੋਂ ਬਾਅਦ ਜਨਤਕ ਕੀਤਾ ਜਾਵੇਗਾ। ਅਕਾਲੀ ਆਗੂਆਂ ਨੇ ਸਪੱਸ਼ਟ ਕੀਤਾ ਕਿ ਝੂੰਦਾਂ ਕਮੇਟੀ ਦੀ ਰਿਪੋਰਟ ਕਿਸੇ ਵੀ ਪ੍ਰਧਾਨ ਬਦਲਣ ਦਾ ਸੁਝਾਅ ਨਹੀਂ ਦਿੰਦੀ। ਸੁਖਬੀਰ ਬਾਦਲ ਪਾਰਟੀ ਦੇ ਮੁਖੀ ਬਣੇ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ