ਸੁਖਬੀਰ ਦੇ ਕਾਫਲੇ ‘ਤੇ ਹਮਲਾ ਅਫਸੋਸਜਨਕ: ਅਮਰਿੰਦਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)
ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਜਲਾਲਾਬਾਦ ਵਿਖੇ ਸੁਖਬੀਰ ਸਿੰਘ ਬਾਦਲ ਦੇ ਕਾਫਿਲੇ ਉੱਪਰ ਹਮਲੇ ਨੂੰ ਅਫਸੋਸਜਨਕ ਦੱਸਿਆ ਹੈ, ਪਰ ਲੋਕਾਂ ‘ਚ ਗੁੱਸਾ ਭਰਿਆ ਹੋਣ ਕਾਰਨ ਇਸ ਦੀਆਂ ਬਹੁਤ ਸ਼ੰਕਾਵਾਂ ਸਨ, ਜਿਹੜੇ ਆਪਣੇ ਗੁੱਸੇ ਨੂੰ ਜ਼ਾਹਿਰ ਕਰਨ ਤੋਂ ਪਹਿਲਾਂ ਚੋਣ ਜ਼ਾਬਤਾ ਲੱਗਣ ਦਾ ਇੰਤਜ਼ਾਰ ਕਰ ਰਹੇ ਸਨ.
ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਹਿੰਸਾ ‘ਤੇ ਨਾ ਉਤਰਨ ਤੇ ਬੀਤੇ ਦੱਸ ਸਾਲਾਂ ਦੌਰਾਨ ਬਾਦਲਾਂ ਵੱਲੋਂ ਉਨ੍ਹਾਂ ਉੱਪਰ ਕੀਤੇ ਅੱਤਿਆਚਾਰ ਦਾ ਬਦਲਾ ਲੈਣ ਲਈ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦਾ ਗੁੱਸਾ ਸਹੀ ਹੈ, ਪਰ ਲੋਕਾਂ ਲਈ ਕਾਨੂੰਨ ਨੂੰ ਆਪਣੇ ਹੱਥ ‘ਚ ਲੈਣਾ ਠੀਕ ਨਹੀਂ ਹੈ ਤੇ ਉਨ੍ਹਾਂ ਨੂੰ ਬਾਦਲਾਂ ਦੇ ਕੁਸ਼ਾਸਨ ਖਿਲਾਫ ਆਪਣਾ ਗੁੱਸਾ ਪ੍ਰਗਟਾਉਣ ਲਈ ਵੋਟਿੰਗ ਵਾਲੇ ਦਿਨ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ, ਜਿਸ ‘ਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਉਹ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਬਾਦਲ ਲੋਕਾਂ ਦੇ ਗੁੱਸੇ ਦਾ ਸਾਹਮਣਾ ਕੀਤੇ ਬਗੈਰ ਆਪਣੇ ਪਿੰਡਾਂ ‘ਚ ਵੀ ਨਹੀਂ ਵੜ ਸਕਣਗੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਕੁਸ਼ਾਸਨ ‘ਚ ਜਿਉਣ ਨੂੰ ਮਜ਼ਬੂਰ ਲੋਕ ਬਾਦਲਾਂ ਖਿਲਾਫ ਆਪਣੀ ਨਿਰਾਸ਼ਾ ਤੇ ਨਰਾਜ਼ਗੀ ਨੂੰ ਬਾਹਰ ਕੱਢਣ ਤੋਂ ਪਹਿਲਾਂ ਡਰ ਦਾ ਪਰਦਾ ਹੱਟਣ ਦਾ ਇੰਤਜ਼ਾਰ ਕਰ ਰਹੇ ਸਨ। ਚੰਡੀਗੜ੍ਹ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ, ਮਨਪ੍ਰੀਤ ਬਾਦਲ ਨੇ ਕਿਹਾ ਕਿ ਇਨ੍ਹਾਂ ਅਫਸੋਸਜਨਕ ਹਾਲਾਤਾਂ ਲਈ ਬਾਦਲ ਜ਼ਿੰਮੇਵਾਰ ਹਨ.
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ