ਸਾਡੇ ਨਾਲ ਸ਼ਾਮਲ

Follow us

10 C
Chandigarh
Thursday, January 22, 2026
More
    Home Breaking News Sukhbir Singh...

    Sukhbir Singh Badal ਦੀ ਕੋਰੋਨਾ ਰਿਪੋਰਟ ਪਾਜਿਟਿਵ

    Akali dal

    ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜਿਟਿਵ

    ਲੰਬੀ/ਕਿੱਲਿਆਂਵਾਲੀ ਮੰਡੀ, (ਮੇਵਾ ਸਿੰਘ) ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਸਾਬਕਾ ਉਪ ਮੁੱਖ ਮੰਤਰੀ ਨੇ ਇਹ ਜਾਣਕਾਰੀ ਦਿੰਦਿਆਂ ਆਪਣੇ ਫੇਸਬੁੱਕ ਪੇਜ ’ਤੇ ਲਿਖਿਆ ਹੈ ਕਿ ਉਹ ਉਂਜ ਬਿੱਲਕੁਲ ਠੀਕ-ਠਾਕ ਹਨ ਅਤੇ ਇਕਾਂਤਵਾਸ ਵਿੱਚ ਚਲੇ ਗਏ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਆਖਿਆ ਕਿ ਬੀਤੇ ਦਿਨੀਂ ਜਿਹੜੇ ਵਰਕਰ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਆਪਣਾ-ਆਪਣਾ ਟੈਸਟ ਜ਼ਰੂਰ ਕਰਾ ਲੈਣ ਤੇ ਇਸ ਸਬੰਧੀ ਜਿਹੜੀਆਂ ਸਾਵਧਾਨੀਆਂ ਹਨ ਉਹ ਵਰਤਦੇ ਰਹਿਣ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਬੀਤੇ 2-3 ਦਿਨ ਪਹਿਲਾਂ ਪਿੰਡ ਬਾਦਲ ਵਿਖੇ ਲੰਬੀ ਹਲਕੇ ਦੇ ਵਰਕਰਾਂ ਨਾਲ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਸਬੰਧੀ ਮੀਟਿੰਗਾਂ ਵਿੱਚ ਸੈਂਕੜੇ ਵਰਕਰਾਂ ਨਾਲ ਫੋਟੋ ਕਰਾਈਆਂ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.