ਸੁਖਬੀਰ ਦਾ ਐਲਾਨ : ਜੇ ਅਕਾਲੀ ਸਰਕਾਰ ਆਈ ਤਾਂ ਬਣੇਗਾ ਦਲਿਤ ਉਪ ਮੁੱਖ ਮੰਤਰੀ, ਭਾਜਪਾ ਦਾ ਪਲਟਵਾਰ
ਚੰਡੀਗੜ੍ਹ। ਅੱਜ ਡਾ. ਅੰਬੇਡਕਰ ਜਯੰਤੀ ਮੌਕੇ ਜਲੰਧਰ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਆਖਿਆ ਕਿ ਜੇਕਰ 2022 ਵਿਚ ਅਕਾਲੀ ਦਲ ਬਾਦਲ ਦੀ ਸਰਕਾਰ ਬਣਦੀ ਹੈ ਤਾਂ ਦਲਿਤ ਚਿਹਰਾ ਪਾਰਟੀ ਦਾ ਉਪ ਮੁੱਖ ਮੰਤਰੀ ਹੋਵੇਗਾ। ਇਸ ਤੋਂ ਇਲਾਵਾ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਅਸੀਂ ਡਾ. ਅੰਬੇਡਕਰ ਦੇ ਨਾਮ ’ਤੇ ਪੰਜਾਬ ਵਿਚ ਇਕ ਵਿਸ਼ਾਲ ਯੂਨੀਵਰਸਿਟੀ ਬਣਾਵਾਂਗੇ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਵਿਧਾਨ ਸਭਾ ਚੋਣਾਂ ਗੱਠਜੋੜ ਤਹਿਤ ਲੜੀਆਂ ਜਾ ਸਕਦੀਆਂ ਹਨ।
ਇਸ ਐਲਾਲ ਤੋਂ ਬਾਅਦ ਭਾਜਪਾ ਨੇ ਅਕਾਲੀ ਦਲ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਭਾਵੇਂ ਸੁਖਬੀਰ ਬਾਦਲ ਦਲਿਤ ਮੁੱਖ ਮੰਤਰੀ ਬਣਾਉਣ ਦੀ ਗੱਲ ਆਖ ਰਹੇ ਹਨ ਪਰ ਅਸਲ ਵਿਚ ਤੱਥ ਕੁੱਝ ਹੋਰ ਹੀ ਹਨ। ਇਸ ਦੀ ਉਦਾਹਰਣ 2007 ਅਤੇ 2012 ਤੋਂ ਮਿਲਦੀ ਹੈ। ਜਦੋਂ ਅਕਾਲੀ ਦਲ ਦੀ ਸਰਕਾਰ ਸਮੇਂ 2007 ਵਿਚ ਚੌਧਰੀ ਸਵਰਨਾ ਰਾਮ ਅਤੇ 2012 ਵਿਚ ਭਗਤ ਚੁੰਨੀ ਲਾਲ ਨੂੰ ਉਪ ਮੁੱਖ ਮੰਤਰੀ ਬਨਾਉਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਇਹ ਭਾਜਪਾ ਦੇ ਉੱਘੇ ਆਗੂ ਆਰ. ਪੀ ਸਿੰਘ ਨੇ ਟਵਿੱਟਰ ’ਤੇ ਸੁਖਬੀਰ ਬਾਦਲ ਦੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਆਖਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.