ਸੁਖਦੇਵ ਸਿੰਘ ਢੀਂਡਸਾ ਏਮਸ ਵਿਚ ਦਾਖ਼ਲ, ਹਾਲਤ ਸਥਿਰ

Sukhdev Singh Dhindsa, SAD, AIMS, Ex Minister

ਪਤਾ ਲੱਗਦਿਆਂ ਲੋਕ ਆਉਣ ਲੱਗੇ ਉਨ੍ਹਾਂ ਦੇ ਘਰ

ਗੁਰਪ੍ਰੀਤ ਸਿੰਘ, ਸੰਗਰੂਰ: ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਕੱਤਰ ਜਰਨਲ ਅਤੇ ਸਾਬਕਾ ਕੇਂਦਰੀ ਮੰਤਰੀ  ਸੁਖਦੇਵ ਸਿੰਘ ਢੀਂਡਸਾ ਨੂੰ ਇਲਾਜ ਲਈ ਏਮਜ਼ ਨਵੀਂ ਦਿੱਲੀ ਵਿਖੇ ਭਰਤੀ ਕਰਵਾਇਆ ਗਿਆ ਹੈ ਜਿਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ।

ਇਸ ਸੰਬੰਧੀ ਗੱਲਬਾਤ ਕਰਦਿਆਂ ਉਹਨਾਂ ਦੇ ਪੀ ਏ ਜਸਵਿੰਦਰ ਸਿੰਘ ਨੇ ਦੱਸਿਆ ਕਿ ਢੀਂਡਸਾ ਜੀ ਨੂੰ ਰੁਟੀਨ ਚੈੱਕਅਪ ਲਈ ਭਰਤੀ ਕੀਤਾ ਗਿਆ ਹੈ। ਉਹ ਪੂਰੀ ਤਰਾਂ ਤੰਦਰੁਸਤ ਹਨ ਅਤੇ ਖਤਰੇ ਵਾਲੀ ਕੋਈ ਗੱਲ ਨਹੀਂ। ਜਿਕਰਯੋਗ ਹੈ ਕਿ ਢੀਂਡਸਾ ਦੇ ਬਿਮਾਰ ਹੋਣ ਦੀ ਖ਼ਬਰ ਬਾਰੇ ਲੋਕਾਂ ਨੂੰ ਜਿਉਂ ਹੀ ਪਤਾ ਲੱਗਿਆ ਤਾਂ ਲੋਕ ਪਤਾ ਕਰਨ ਲਈ ਵੱਡੀ ਗਿਣਤੀ ਵਿਚ ਓਹਨਾ ਦੇ ਗ੍ਰਹਿ ਵਿਖੇ ਪਹੁੰਚਣ ਲੱਗੇ ਅਤੇ ਮੋਬਾਈਲ ਤੇ ਓਹਨਾਂ ਦਾ ਹਾਲ ਚਾਲ ਪੁੱਛਣ ਵਾਲਿਆਂ ਦਾ ਤਾਂਤਾ ਲੱਗ ਗਿਆ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।