Sukhdev Singh Dhindsa ਅਕਾਲੀ ਦਲ ਨੂੰ ਸੰਭਾਲਣਗੇ ਜਾਂ ਵੰਗਾਰਨਗੇ

Akali Dal

ਸੁਖਦੇਵ ਸਿੰਘ ਢੀਂਡਸਾ ਖੋਲ੍ਹ ਸਕਦੇ ਨੇ ਆਪਣੇ ਸਿਆਸੀ ਪੱਤੇ

ਸੰਗਰੂਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਅਕਾਲੀ ਦਲ (ਬ) ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਭਲਕੇ ਸ਼ਨਿੱਚਰਵਾਰ ਨੂੰ ਆਪਣੇ ਸਿਆਸੀ ਪੱਤੇ ਖੋਲ੍ਹ ਸਕਦੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਲਾਈਆਂ ਜਾ ਰਹੀਆਂ ਕਿਆਸਰਾਈਆਂ ‘ਤੇ ਵੀ ਵਿਰਾਮ ਲੱਗ ਸਕਦਾ ਹੈ ਚਰਚਾ ਇਸ ਗੱਲ ਦੀ ਹੈ ਕਿ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਹੋਰ ਵੱਖ ਵੱਖ ਸਿਆਸੀ ਪਾਰਟੀਆਂ ਦੀ ਕਾਨਫਰੰਸ ਵਿੱਚ ਢੀਂਡਸਾ ਸ਼ਾਮਿਲ ਹੋ ਕੇ ਅਕਾਲੀ ਦਲ ਬਾਦਲ ਵਿਰੁਧ ਕੋਈ ਵੱਡਾ ਐਲਾਨ ਕਰ ਸਕਦੇ ਹਨ ਸ੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਅੰਮ੍ਰਿਤਸਰ ਵਿਖੇ ਸ੍ਰੋਮਣੀ ਅਕਾਲੀ ਦਲ (ਬ) ਤੇ ਬਾਗੀ ਅਕਾਲੀ ਵੱਖ-ਵੱ ਪ੍ਰੋਗਰਾਮ ਕਰ ਰਹੇ ਹਨ

ਪਿਛਲੇ ਦਿਨੀਂ ਇੱਕ ਨਿੱਜੀ ਟੈਲੀਵਿਜ਼ਨ ਨੂੰ ਦਿੱਤੀ ਇੰਟਰਵਿਊ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਸਪੱਸ਼ਟ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਚੱਲ ਰਹੀ ਤਾਨਾਸ਼ਾਹੀ ਦੇ ਖਿਲਾਫ਼ ਹਨ ਜਿਸ ਕਾਰਨ ਉਹ ਬਾਦਲ ਦਲ ਵੱਲੋਂ ਨੁੱਕਰੇ ਲਾਏ ਹੋਏ ਸਾਰੇ ਅਕਾਲੀ ਆਗੂਆਂ ਨੂੰ ਇੱਕ ਮੰਚ ਤੇ ਇਕੱਠਾ ਕਰਨ ਦਾ ਯਤਨ ਕਰਨਗੇ ਸ: ਢੀਂਡਸਾ ਪਿਛਲੇ ਲੰਮੇ ਸਮੇਂ ਤੋਂ ਇਨ੍ਹਾਂ ਯਤਨਾਂ ਵਿੱਚ ਲੱਗੇ ਹੋਏ ਸਨ ਕਿ ਕਿਵੇ ਨਾ ਕਿਵੇਂ ਉਹ ਅਕਾਲੀ ਦਲ ਤੋਂ ਪਾਸੇ ਹੋਏ ਆਗੂਆਂ  ਇਕੱਠ ਕਰਕੇ ਬਾਦਲ ਦਲ ਦੇ ਵਿਰੁੱਧ ਸਿਆਸੀ ਜੰਗ ਛੇੜਨ ਸ: ਢੀਂਡਸਾ ਨੇ ਦਾਅਵਾ ਕੀਤਾ ਸੀ ਕਿ ਵੱਡੇ-ਵੱਡੇ ਆਗੂ ਜਿਨ੍ਹਾਂ ਦਾ ਪਿਛੋਕੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ, ਉਹ ਇਕੱਠੇ ਹੋਣ ਲਈ ਰਾਜ਼ੀ ਹੋ ਗਏ ਹਨ ਉਨ੍ਹਾਂ ਸਾਬਕਾ ਮੈਂਬਰ ਪਾਰਲੀਮੈਂਟ ਬਲਵੰਤ ਸਿੰਘ ਰਾਮੂਵਾਲੀਆ, ਵਿਧਾਇਕ ਬੈਂਸ ਭਰਾਵਾਂ, ਸਾਬਕਾ ਸਪੀਕਰ ਰਵੀਇੰਦਰ ਸਿੰਘ, ਅਕਾਲੀ ਜਥੇਦਾਰ ਸੁਖਦੇਵ ਸਿੰਘ ਭੌਰ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਨਾਂਅ ਲਿਆ ਸੀ

ਅੰਮ੍ਰਿਤਸਰ ‘ਚ ਹੋਣ ਵਾਲੀ ਕਾਨਫਰੰਸ ਵਿੱਚ ਹੋ ਸਕਦਾ ਹੈ ਕੋਈ ਵੱਡਾ ਐਲਾਨ

ਅੱਜ ਹੋਣ ਵਾਲੀ ਇਸ ਕਾਨਫਰੰਸ ਤੇ ਸਾਰਿਆਂ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਵੀ ਬਾਗੀਆਂ ਦੀਆਂ ਸਰਗਰਮੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ ਇਹ ਵੀ ਪਤਾ ਲੱਗਿਆ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਲਈ ਬਾਦਲ ਦਲੀਆਂ ਵੱਲੋਂ ਕਾਫ਼ੀ ਸਮੇਂ ਤੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਸੁਖਬੀਰ ਸਿੰਘ ਬਾਦਲ ਕਈ ਵਾਰ ਢੀਂਡਸਾ ਦੀ ਰਿਹਾਇਸ਼ ‘ਤੇ ਆ ਕੇ ਉਨ੍ਹਾਂ ਨੁੰ ਮਨਾਉਣ ਦਾ ਯਤਨ ਕਰ ਚੁੱਕੇ ਹਨ

ਇਸ ਤੋਂ ਇਲਾਵਾ ਬਿਕਰਮਜੀਤ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ ਨੇ ਵੀ ਅਸਫ਼ਲ ਕੋਸ਼ਿਸ਼ਾਂ ਕੀਤੀਆਂ ਪਰ ਢੀਂਡਸਾ ਨਹੀਂ ਸੀ ਮੰਨੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਮੁੜ ਦੁਹਰਾ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਆਪਣੀ ਪਾਰਟੀ ਹੈ ਜਿਸ ਕਾਰਨ ਉਨ੍ਹਾਂ ਨੁੰ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦਾ ਕਿਸੇ ਪਾਰਟੀ ਦੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਉਨ੍ਹਾਂ ਦਾ ਨਿੱਜੀ ਹੈ, ਇਸ ਲਈ ਉਹ ਆਜ਼ਾਦ ਹਨ ਕਿਸੇ ਪਾਸੇ ਵੀ ਜਾ ਸਕਦੇ ਹਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।