ਬਲਾਕ ਦੇ 18ਵੇਂ ਤੇ ਪਿੰਡ ਦੇ ਪਹਿਲੇ ਸਰੀਰਦਾਨੀ ਬਣੇ ਸੁਖਦੇਵ ਸਿੰਘ ਇੰਸਾਂ

Body Donor
ਖਿਆਲਾ ਕਲਾਂ : ਸਰੀਰਦਾਨੀ ਸੁਖਦੇਵ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਮੌਕੇ ਪਰਿਵਾਰਕ ਮੈਂਬਰ, ਰਿਸ਼ਤੇਦਾਰ, ਸਾਧ-ਸੰਗਤ ਤੇ ਹੋਰ ਪਤਵੰਤੇ। ਸਰੀਰਦਾਨੀ ਸੁਖਦੇਵ ਸਿੰਘ ਇੰਸਾਂ ਦੀ ਫਾਈਲ ਫੋਟੋ।

ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Body Donor

ਖਿਆਲਾ ਕਲਾਂ (ਸੁਖਜੀਤ ਮਾਨ)। ਆਪਣੀ ਸੁਆਸਾਂ ਰੂਪੀ ਪੂੰਜੀ ਪੂਰੀ ਕਰਕੇ ਪਿਛਲੇ ਦਿਨੀਂ ਮਾਲਕ ਦੇ ਚਰਨਾਂ ’ਚ ਸੱਚਖੰਡ ਜਾ ਬਿਰਾਜੇ ਬਲਾਕ ਖਿਆਲਾ ਕਲਾਂ ਦੇ ਪਿੰਡ ਭੈਣੀ ਬਾਘਾ ਵਾਸੀ ਸੁਖਦੇਵ ਸਿੰਘ ਇੰਸਾਂ (83) ਪੁੱਤਰ ਬਖਤੌਰ ਸਿੰਘ ਨੇ ਬਲਾਕ ਦੇ 18ਵੇਂ ਅਤੇ ਪਿੰਡ ਦੇ ਪਹਿਲੇ ਸਰੀਰਦਾਨੀ ਬਣਨ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਵੱਲੋਂ ਲਏ ਪ੍ਰਣ ਨੂੰ ਪੂਰਾ ਕਰਦਿਆਂ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ। (Body Donor)

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰੀਰਦਾਨੀ ਸੁਖਦੇਵ ਸਿੰਘ ਇੰਸਾਂ ਦੇ ਪੁੱਤਰ ਬੇਅੰਤ ਸਿੰਘ ਇੰਸਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਡੇਰਾ ਸੱਚਾ ਸੌਦਾ ਤੋਂ ਨਾਮ ਦੀ ਅਨਮੋਲ ਦਾਤ ਲਈ ਹੋਈ ਸੀ। ਉਨ੍ਹਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆ ’ਤੇ ਚੱਲਦਿਆਂ ਮੌਤ ਉਪਰੰਤ ਸਰੀਰ ਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ।

ਮ੍ਰਿਤਕ ਦੇਹ ’ਤੇ ਮੈਡੀਕਲ ਖੋਜਾਂ

ਉਨ੍ਹਾਂ ਵੱਲੋਂ ਜਿਉਂਦੇ ਜੀਅ ਕੀਤੇ ਪ੍ਰਣ ਨੂੰ ਮੌਤ ਉਪਰੰਤ ਪੂਰਾ ਕਰਦਿਆਂ ਪਰਿਵਾਰਿਕ ਮੈਂਬਰਾਂ ਪੁੱਤਰਾਂ ਬੇਅੰਤ ਸਿੰਘ ਇੰਸਾਂ, ਹਰਮੀਤ ਸਿੰਘ ਇੰਸਾਂ, ਰਾਜਿੰਦਰ ਸਿੰਘ, ਧੀ ਬਲਵਿੰਦਰ ਕੌਰ ਇੰਸਾਂ ਵੱਲੋਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਜੀਐੱਮਸੀ ਰਾਜੌਰੀ ਨੂੰ ਮੈਡੀਕਲ ਖੋਜਾਂ ਦੀ ਦਾਨ ਕੀਤਾ ਗਿਆ, ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਉਨ੍ਹਾਂ ਦੀ ਮ੍ਰਿਤਕ ਦੇਹ ’ਤੇ ਮੈਡੀਕਲ ਖੋਜਾਂ ਕਰਨਗੇ। ਮ੍ਰਿਤਕ ਦੇਹ ਨੂੰ ਵੱਡੀ ਗਿਣਤੀ ਰਿਸ਼ਤੇਦਾਰਾਂ, ਸਾਧ-ਸੰਗਤ ਅਤੇ ਇਲਾਕਾ ਨਿਵਾਸੀਆਂ ਵੱਲੋਂ ‘ਸੁਖਦੇਵ ਸਿੰਘ ਇੰਸਾਂ ਅਮਰ ਰਹੇ’ ਅਤੇ ‘ਸਰੀਰਦਾਨ ਮਹਾਂਦਾਨ’ ਦੇ ਆਕਾਸ਼ ਗੁੰਜਾਊ ਨਾਅਰਿਆਂ ਦੇ ਨਾਲ ਕਾਫਲੇ ਦੇ ਰੂਪ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਤੋਂ ਪਹਿਲਾਂ ਸਰੀਰਦਾਨੀ ਦੀਆਂ ਬੇਟੀ ਤੇ ਨੂੰਹਾਂ ਵੱਲੋਂ ਅਰਥੀ ਨੂੰ ਮੋਢਾ ਦਿੱਤਾ ਗਿਆ।

ਇਸ ਮੌਕੇ ਪਿੰਡ ਦੇ ਸਰਪੰਚ ਗੁਰਤੇਜ ਸਿੰਘ ਤੇ ਹੋਰ ਪਤਵੰਤਿਆਂ ਤੋਂ ਇਲਾਵਾ 85 ਮੈਂਬਰ ਅਵਤਾਰ ਸਿੰਘ ਇੰਸਾਂ, ਮੱਖਣ ਸਿੰਘ ਇੰਸਾਂ, ਹਰਪ੍ਰੀਤ ਸਿੰਘ ਇੰਸਾਂ, ਬਖਸ਼ੀਸ ਇੰਸਾਂ, ਬਿੰਦਰ ਇੰਸਾਂ ਤੇ ਸ਼ਿਵ ਇੰਸਾਂ ਤੋਂ ਇਲਾਵਾ ਵੱਡੀ ਗਿਣਤੀ ’ਚ ਸਾਧ-ਸੰਗਤ, ਰਿਸ਼ਤੇਦਾਰ ਤੇ ਪਰਿਵਾਰਕ ਮੈਂਬਰ ਆਦਿ ਹਾਜ਼ਰ ਸਨ।

Also Read : ਗਰਮੀਆਂ ‘ਚ ਸਿਹਤ ਦਾ ਖਜ਼ਾਨਾ ਨੇ ਖਸਖਸ ਦੇ ਲੱਡੂ, ਚਮੜੀ ਦੀਆਂ ਸਮੱਸਿਆਵਾਂ ਤੋਂ ਵੀ ਮਿਲੇਗਾ …