Welfare Work: ਬਲਾਕ ਰਾਮਪੁਰਾ ਫੂਲ ਦੇ ਸੁਖਦੇਵ ਸਿੰਘ ਇੰਸਾਂ ਹੋਏ ਸਰੀਰਦਾਨੀਆਂ ’ਚ ਸ਼ਾਮਲ

Welfare Work
ਰਾਮਪੁਰਾ ਫੂਲ : ਸੁਖਦੇਵ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਂ ਲਈ ਰਵਾਨਾ ਕਰਦੀ ਹੋਈ ਸਾਧ-ਸੰਗਤ।

Welfare Work: (ਅਮਿਤ ਗਰਗ) ਰਾਮਪੁਰਾ ਫੂਲ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਰਹਿਨੁਮਾਈ ਹੇਠ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵੱਲੋਂ 167 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅਮਰ ਸੇਵਾ ਮੁਹਿੰਮ ਤਹਿਤ ਅੱਜ ਬਲਾਕ ਰਾਮਪੁਰਾ ਫੂਲ ਦੇ ਪਿੰਡ ਫੂਲ ਵਿਖੇ ਸਰੀਰਦਾਨ ਹੋਇਆ। ਡੇਰਾ ਸ਼ਰਧਾਲੂ ਸੁਖਦੇਵ ਸਿੰਘ ਇੰਸਾਂ ਦੇ ਦੇਹਾਂਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ।

ਪ੍ਰਾਪਤ ਵੇਰਵਿਆਂ ਅਨੁਸਾਰ ਸੇਵਾਦਾਰ ਸੁਖਦੇਵ ਸਿੰਘ ਇੰਸਾਂ (81) ਫੂਲ ਦੇ ਦੇਹਾਂਤ ਤੋਂ ਬਾਅਦ ਉਸ ਦੇ ਬੇਟੇ ਜਸਪਾਲ ਸਿੰਘ ਇੰਸਾਂ, ਹਰਪਾਲ ਸਿੰਘ ਇੰਸਾਂ ਪ੍ਰੇਮੀ ਸੇਵਕ ਫੂਲ ਟਾਊਨ, ਜਵਾਈ ਹਰਭਜਨ ਸਿੰਘ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਮੈਡੀਕਲ ਖੋਜਾਂ ਲਈ ਅਮ੍ਰਿਤਾ ਸਕੂਲ ਆਫ ਮੈਡੀਸਿਨ ਫਰੀਦਾਬਾਦ, ਹਰਿਆਣਾ ਨੂੰ ਦਾਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਇੰਸਾਂ ਅਮਰ ਰਹੇ, ਜਬ ਤੱਕ ਸੂਰਜ ਚਾਂਦ ਰਹੇਗਾ ਸੁਖਦੇਵ ਸਿੰਘ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ, ਸਨੇਹੀਆਂ ਅਤੇ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ’ਚ ਅੰਤਿਮ ਵਿਦਾਇਗੀ ਦਿੱਤੀ। ਇਸ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਦੀ ਪਵਿੱਤਰ ਮਰਿਆਦਾ ਅਨੁਸਾਰ ਬੇਨਤੀ ਦਾ ਸ਼ਬਦ ਬੋਲਿਆ ਗਿਆ।

ਇਹ ਵੀ ਪੜ੍ਹੋ: Punjab School Holidays: ਪੰਜਾਬ ਦੇ ਸਕੂਲਾਂ ’ਚ ਵਧੀਆਂ ਛੁੱਟੀਆਂ, ਜਾਣੋ ਕਦੋਂ ਲੱਗਣਗੇ ਹੁਣ ਸਕੂਲ

ਇਸ ਮੌਕੇ 85 ਮੈਂਬਰ ਰੋਹਿਤ ਗਰੋਵਰ ਇੰਸਾਂ ਰਾਮਪੁਰਾ ਫੂਲ ਨੇ ਦੱਸਿਆ ਕਿ ਬੀਤੇ ਦਿਨੀਂ ਸੁਖਦੇਵ ਸਿੰਘ ਇੰਸਾਂ ਦਾ ਦੇਹਾਂਤ ਹੋ ਗਿਆ ਸੀ ਉਨ੍ਹਾਂ ਮੌਤ ਉਪਰੰਤ ਸਰੀਰਦਾਨ ਦਾ ਪ੍ਰਣ ਲਿਆ ਹੋਇਆ ਸੀ, ਜਿਸ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਪੂਰਾ ਕੀਤਾ ਹੈ। ਇਸ ਮੌਕੇ 85 ਮੈਂਬਰ ਗੁਰਪ੍ਰੀਤ ਸਿੰਘ ਇੰਸਾਂ ਮਹਿਰਾਜ, ਬਲਾਕ ਪ੍ਰੇਮੀ ਸੇਵਕ ਸਤਪਾਲ ਇੰਸਾਂ, ਪ੍ਰੇਮੀ ਸੰਮਤੀ ਸੇਵਾਦਾਰ ਹਰਗੋਬਿੰਦ ਰਾਏ ਇੰਸਾਂ ਰਾਮਪੁਰਾ ਫੂਲ, ਪ੍ਰੇਮੀ ਸੰਮਤੀ ਸੇਵਾਦਾਰ ਗੁਰਪਿਆਰ ਇੰਸਾਂ ਫੂਲ, ਸੇਵਾਦਾਰ ਰਾਜੂ ਇੰਸਾਂ ਮਹਿਰਾਜ, ਸੇਵਾਦਾਰ ਸੰਦੀਪ ਇੰਸਾਂ ਫੂਲ, ਪਿੰਡ ਫੂਲ ਦੇ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਦੇ ਸੇਵਾਦਾਰ, ਪਿੰਡਾਂ ਅਤੇ ਸ਼ਹਿਰਾਂ ਦੇ ਪ੍ਰੇਮੀ ਸੰਮਤੀ ਸੇਵਾਦਾਰ, ਰਿਸ਼ਤੇਦਾਰ, ਸਨੇਹੀ, ਵੱਡੀ ਗਿਣਤੀ ਸਾਧ-ਸੰਗਤ, ਪਿੰਡ ਫੂਲ ਦੇ ਵਸਨੀਕ ਸ਼ਾਮਿਲ ਹੋਏ ਇਸ ਤੋਂ ਇਲਾਵਾ ਪਿੰਡ ਧਿੰਗੜ, ਆਲੀਕੇ, ਰਾਈਆ, ਢਪਾਲੀ, ਆਲੀਕੇ ਤੋਂ ਸੇਵਾਦਾਰ ਅਤੇ ਸਾਧ-ਸੰਗਤ ਵੀ ਹਾਜਰ ਸੀ। Welfare Work

LEAVE A REPLY

Please enter your comment!
Please enter your name here