ਸਾਡੇ ਨਾਲ ਸ਼ਾਮਲ

Follow us

21.7 C
Chandigarh
Thursday, January 22, 2026
More
    Home Breaking News ਡਾ. ਐਸ.ਪੀ. ਸਿ...

    ਡਾ. ਐਸ.ਪੀ. ਸਿੰਘ ਓਬਰਾਏ ਨੇ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਪੰਜਾਬ ਪ੍ਰਧਾਨ ਥਾਪਿਆ

    Amritsar News
    ਸੁਖਜਿੰਦਰ ਸਿੰਘ ਹੇਰ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਮੌਕੇ ਸਨਮਾਨਿਤ ਕਰਦੇ ਹੋਏ ਸੁਖਦੀਪ ਸਿੰਘ ਸਿੱਧੂ, ਮਨਪ੍ਰੀਤ ਸਿੰਘ ਸੰਧੂ ਤੇ ਹੋਰ ਅਹੁਦੇਦਾਰ ।

    ਡਾ: ਓਬਰਾਏ ਦੀਆਂ ਆਸਾਂ ‘ਤੇ ਪੂਰਾ ਉਤਰਨ ਲਈ ਹਰ ਸੰਭਵ ਯਤਨ ਕਰਾਂਗਾ :ਹੇਰ

    (ਰਾਜਨ ਮਾਨ) ਅੰਮ੍ਰਿਤਸਰ। ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ. ਸਿੰਘ ਓਬਰਾਏ ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ ਮੈਂਬਰ ਸੁਖਜਿੰਦਰ ਸਿੰਘ ਹੇਰ (ਅੰਮ੍ਰਿਤਸਰ) ਜੋ ਕਿ ਪਹਿਲਾਂ ਟਰੱਸਟ ਵਿਚ ਬਤੌਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਅਤੇ ਮਾਝਾ ਜੋਨ ਦੇ ਇੰਚਾਰਜ ਵੱਜੋਂ ਸੇਵਾਵਾਂ ਨਿਭਾ ਰਹੇ ਸਨ, ਹੁਣ ਉਨ੍ਹਾਂ ਦੀ ਟਰੱਸਟ ਦੇ ਸੇਵਾ ਕਾਰਜਾਂ ਪ੍ਰਤੀ ਲਗਨ ਅਤੇ ਦ੍ਰਿੜ੍ਹਤਾ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। Amritsar News

    ਇਹ ਵੀ ਪੜ੍ਹੋ: Fire: ਡੇਰਾ ਬੱਸੀ ਦੀ ਕੈਮੀਕਲ ਫੈਕਟਰੀ ’ਚ ਲੱਗੀ ਭਿਆਨਕ ਅੱਗ

    ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਖਜਿੰਦਰ ਸਿੰਘ ਹੇਰ ਆਪਣੀ ਇਹ ਜ਼ਿੰਮੇਵਾਰੀ ਪੂਰੀ ਸ਼ਿੱਦਤ ਤੇ ਤਨਦੇਹੀ ਨਾਲ ਨਿਭਾਉਣਗੇ। ਡਾ: ਓਬਰਾਏ ਦੇ ਆਦੇਸ਼ਾਂ ਨੂੰ ਅਮਲੀ ਰੂਪ ਦਿੰਦਿਆਂ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਅਮਰਜੀਤ ਸਿੰਘ ਸੰਧੂ ਅਤੇ ਮਨਪ੍ਰੀਤ ਸਿੰਘ ਕੰਬੋਜ ਨੇ ਸੁਖਜਿੰਦਰ ਸਿੰਘ ਹੇਰ ਨੂੰ ਡਾ: ਓਬਰਾਏ ਵੱਲੋਂ ਭੇਜੇ ਸਨਮਾਨ ਚਿੰਨ ਸੌਂਪੇ। ਇਸ ਮੌਕੇ ‘ਤੇ ਸੁਖਜਿੰਦਰ ਹੇਰ ਨੇ ਡਾ: ਓਬਰਾਏ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਡਾ: ਓਬਰਾਏ, ਟਰੱਸਟ ਦੇ ਮੈਂਬਰਾਂ ਤੇ ਲੋੜਵੰਦਾਂ ਦੀਆਂ ਆਸਾਂ ‘ਤੇ ਪੂਰਾ ਉੱਤਰਨ ਦਾ ਹਰ ਸੰਭਵ ਯਤਨ ਕਰਨਗੇ। Amritsar News

    LEAVE A REPLY

    Please enter your comment!
    Please enter your name here