ਸਾਡੇ ਨਾਲ ਸ਼ਾਮਲ

Follow us

19.2 C
Chandigarh
Friday, February 27, 2026
More
    Home ਸੂਬੇ ਪੰਜਾਬ ਸੁਖਪਾਲ ਆਹਲੂਵਾ...

    ਸੁਖਪਾਲ ਆਹਲੂਵਾਲੀਆ ਕਰਨਗੇ ਪੰਜਾਬ ਵਿੱਚ 100 ਕਰੋੜ ਰੁਪਏ ਦੀ ਨਿਵੇਸ਼

    Sukhpal Ahluwalia

    ਸੁਖਪਾਲ ਆਹਲੂਵਾਲੀਆ ਕਰਨਗੇ ਪੰਜਾਬ ਵਿੱਚ 100 ਕਰੋੜ ਰੁਪਏ ਦੀ ਨਿਵੇਸ਼

    ਡੋਮਿਨਵਸ ਗਰੁੱਪ ਦੇ ਯੂ.ਕੇ. ਅਧਾਰਿਤ ਉੱਦਮੀ ਹਨ ਸੁਖਪਾਲ ਆਹਲੂਵਾਲੀਆ

    ਅਸ਼ਵਨੀ ਚਾਵਲਾ, ਚੰਡੀਗੜ । ਸੂਬੇ ਦੇ ਮੌਜੂਦਾ ਉਦਯੋਗਿਕ ਮਾਹੌਲ ਤੋਂ ਪ੍ਰਭਾਵਿਤ ਹੋ ਕੇ ਯੂ.ਕੇ. ਦੇ ਸਭ ਤੋਂ ਤੇਜ਼ੀ ਨਾਲ ਪ੍ਰਫੁੱਲਤ ਹੋ ਰਹੇ ਰੀਅਲ ਅਸਟੇਟ ਡਿਵੈਲਪਰ ਡੋਮਿਨਵਸ ਸਮੂਹ ਨੇ ਅੱਜ ਪੰਜਾਬ ਵਿੱਚ 100 ਕਰੋੜ ਰੁਪਏ ਦੇ ਨਿਵੇਸ਼ ਦੀ ਯੋਜਨਾ ਦਾ ਐਲਾਨ ਕੀਤਾ। ਇਸ ਮੌਕੇ ਡੋਮਿਨਵਸ ਗਰੁੱਪ ਦੇ ਸੰਸਥਾਪਕ ਅਤੇ ਗੈਰ-ਕਾਰਜਕਾਰੀ ਚੇਅਰਮੈਨ ਸੁਖਪਾਲ ਸਿੰਘ ਆਹਲੂਵਾਲੀਆ ਨੇ ਇੱਥੇ ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਸਿਹਤ, ਖੇਤੀਬਾੜੀ, ਸਿੱਖਿਆ, ਉਸਾਰੀ ਅਤੇ ਹੋਟਲ ਇੰਡਸਟਰੀ ਸਮੇਤ ਮੁੱਖ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪਛਾਣ ਕਰ ਰਹੇ ਹਾਂ ਤਾਂ ਜੋ ਭਾਰਤ ਵਿੱਚ ਨਿਵੇਸ਼ ਨੂੰ ਵਧਾਇਆ ਜਾ ਸਕੇ ਅਤੇ ਪੰਜਾਬ ਦੀ ਵਿਸ਼ਾਲ ਨਿਵੇਸ਼ ਸਮਰੱਥਾ ਦਾ ਲਾਭ ਉਠਾ ਕੇ ਰੋਜ਼ਗਾਰ ਦੇ ਮੌਕਿਆ ਵਿੱਚ ਵਾਧਾ ਕਰਨ ਦੇ ਨਾਲ-ਨਾਲ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਬਿਹਤਰ ਬਣਾਇਆ ਜਾ ਸਕੇ।

    ਮੁੱਖ ਮੰਤਰੀ, ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ (ਸੇਵਾਮੁਕਤ) ਨਾਲ ਪੰਜਾਬ ਦੇ ਦੌਰੇ ‘ਤੇ ਆਏ ਉੱਦਮੀ ਨੇ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਸੁਰੂ ਕੀਤੀਆਂ ਸਨਅਤੀ ਨੀਤੀਆਂ ਅਤੇ ਰਣਨੀਤੀਆਂ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਇਸ ਮਗਰੋਂ ਆਹਲੂਵਾਲੀਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨਾਂ ਨੂੰ ਆਪਣੇ ਨਿਵੇਸ਼ ਨੂੰ ਵਧਾਉਣ ਸਬੰਧੀ ਯੋਜਨਾਵਾਂ ਬਾਰੇ ਜਾਣੂੰ ਕਰਵਾਉਣਗੇ।

    ਇਸ ਤੋਂ ਪਹਿਲਾਂ ਲੈਫਟੀਨੈਂਟ ਜਨਰਲ ਸ਼ੇਰਗਿੱਲ ਨੇ ਆਪਣੇ ਉਦਘਾਟਨੀ ਸੰਬੋਧਨ ਦੌਰਾਨ ਸੁਖਪਾਲ ਸਿੰਘ ਆਹਲੂਵਾਲੀਆ ਵਰਗੇ ਪੰਜਾਬੀਆਂ ਦੀ ਸੇਵਾ ਭਾਵਨਾ ਅਤੇ ਉਤਸਾਹ ਦੀ ਸਲਾਘਾ ਕੀਤੀ ਜਿਨਾਂ ਲਈ ਪੰਜਾਬ ਅਤੇ ਭਾਰਤ ਦੀ ਖੁਸ਼ਹਾਲੀ ਲਈ ਯੋਗਦਾਨ ਪਾਉਣਾ ਸਭ ਤੋਂ ਵੱਡਾ ਫਰਜ਼ ਹੈ। ਜਨਰਲ ਸ਼ੇਰਗਿੱਲ ਨੇ ਅੱਗੇ ਕਿਹਾ ਕਿ ਅਸੀਂ ਹਮੇਸ਼ਾ ਉਨਾਂ ਦੇ ਪੇਸ਼ੇਵਰ ਅਤੇ ਸਮਾਜ ਸੇਵੀ ਕਾਰਜਾਂ ਰਾਹੀਂ ਪੰਜਾਬ ਦੇ ਵਿਕਾਸ ਨਾਲ ਜੁੜੇ ਰਹਿਣ ਲਈ ਉਨਾਂ ਦੇ ਕਰਜ਼ਦਾਰ ਹਾਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ