ਪੰਜਾਬੀ ‘ਵਰਸਿਟੀ ‘ਚ ਸੁਖਪਾਲ ਖਹਿਰਾ ਨੂੰ ਕਰਨਾ ਪਿਆ ਵਿਦਿਆਰਥੀਆਂ ਦੇ ਵਿਰੋਧ ਦਾ ਸਾਹਮਣਾ

SukhpalKhaira, Punjabi, Varsity, Opposition, Students

ਵਿਦਿਆਰਥੀਆਂ ਨੇ ਖਹਿਰਾ ਦੀ ਗੱਡੀ ਘੇਰੀ

ਆਪਣੀ ਗੱਲ ਸੁਣਨ ਲਈ ਕਿਹਾ, ਪਰ ਖਹਿਰਾ ਆਪਣੀ ਗੱਡੀ ਭਜਾ ਕੇ ਲੈ ਗਏ

ਪਟਿਆਲਾ, ਖੁਸ਼ਵੀਰ ਸਿੰਘ ਤੂਰ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੀ ਹਮਾਇਤ ‘ਚ ਆਏ ਆਪ ਵਿਧਾਇਕ ਸੁਖਪਾਲ ਖਹਿਰਾ ਨੂੰ ‘ਵਰਸਿਟੀ ਅੰਦਰ ਸੈਪ ਸਮੇਤ ਹੋਰ ਜਥੇਬੰਦੀਆਂ ਦੇ ਵਿਦਿਆਰਥੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਵਿਦਿਆਰਥੀਆਂ ਵੱਲੋਂ ਸੁਖਪਾਲ ਖਹਿਰਾ ਦੀ ਗੱਡੀ ਰੋਕ ਕੇ ਉਨ੍ਹਾਂ ਦੀ ਗੱਲ ਸੁਣਨ ਲਈ ਵੀ ਆਖਿਆ ਗਿਆ ਪਰ ਖਹਿਰਾ ਗੱਲ ਸੁਣਨ ਦੀ ਬਜਾਏ ਆਪਣੀ ਗੱਡੀ ਭਜਾ ਕੇ ਲੈ ਗਏ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਪੰਜਾਬੀ ਯੂਨੀਵਰਸਿਟੀ ਵਿਖੇ ਧਰਨੇ ‘ਤੇ ਬੈਠੇ ਵਿਦਿਆਰਥੀਆਂ ਦੇ ਹੱਕ ‘ਚ ਆਏ ਸਨ ਕਿਉਂਕਿ ਪਿਛਲੇ ਦਿਨੀਂ ਇਨ੍ਹਾਂ ਵਿਦਿਆਰਥੀਆਂ ‘ਤੇ ਦੂਜੇ ਗੁੱਟਾਂ ਵੱਲੋਂ ਹਮਲਾ ਕਰ ਦਿੱਤਾ ਗਿਆ ਸੀ।

ਇਨ੍ਹਾਂ ਵਿਦਿਆਰਥੀਆਂ ਦੀ ਮੁੱਖ ਮੰਗ 24 ਘੰਟੇ ਹੋਸਟਲ ਸਮੇਤ ਹੋਰ ਮੰਗਾਂ ਹਨ। ਧਰਨੇ ‘ਤੇ ਬੈਠੇ ਇਨ੍ਹਾਂ ਵਿਦਿਆਰਥੀਆਂ ਨਾਲ ਸੁਖਪਾਲ ਖਹਿਰਾ ਵੱਲੋਂ ਮੀਟਿੰਗ ਕੀਤੀ ਗਈ ਤੇ ਉਨ੍ਹਾਂ ‘ਤੇ ਹੋਏ ਹਮਲੇ ਦੀ ਨਿੰਦਾ ਵੀ ਕੀਤੀ ਗਈ। ਇੱਧਰ ਸੈਪ ਜਥੇਬੰਦੀ ਸਮੇਤ ਹੋਰ ਕਾਰਕੁੰਨ ਵਿਦਿਆਰਥੀਆਂ ਵੱਲੋਂ ਉਨ੍ਹਾਂ ਨਾਲ ਵੀ ਦਸ ਮਿੰਟ ਗੱਲ ਸੁਣਨ ਦੀ ਬੇਨਤੀ ਕੀਤੀ ਗਈ, ਪਰ ਖਹਿਰਾ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੀ ਗੱਲ ਸੁਣਨ ਤੋਂ ਪਾਸਾ ਵੱਟਿਆ ਗਿਆ। ਵਿਦਿਆਰਥੀਆਂ ਵੱਲੋਂ ਖਹਿਰਾ ਦੀ ਗੱਡੀ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਖਹਿਰਾ ਵੱਲੋਂ ਆਪਣੀ ਗੱਡੀ ਭਜਾ ਲਈ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਖਹਿਰਾ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਸੈਪ ਦੇ ਆਗੂਆਂ ਨੇ ਕਿਹਾ ਕਿ ਉਹ ਦੱਸ ਕੇ ਜਾਣ ਕਿ 24 ਘੰਟੇ ਦੀ ਮੰਗ ਨਾਲ ਉਹ ਸਹਿਮਤ ਹਨ।

ਵਿਦਿਆਰਥੀਆਂ ਵੱਲੋਂ ਉਨ੍ਹਾਂ ਨੂੰ ਆਪਣੇ ‘ਤੇ ਪੁਲਿਸ ਵੱਲੋਂ ਦਰਜ਼ ਕੀਤੇ ਪਰਚਿਆਂ ਬਾਰੇ ਦੱਸਣ ਦੀ ਕੋਸ਼ਿਸ਼ ਕੀਤੀ ਗਈ, ਕਿ ਉਨ੍ਹਾਂ ‘ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ, ਪਰ ਖਹਿਰਾ ਵੱਲੋਂ ਇਨ੍ਹਾਂ ਵਿਦਿਆਰਥੀਆਂ ਦੀ ਬਹੁਤੀ ਨਾ ਸੁਣੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਖਹਿਰਾ ਦੀ ਗੱਡੀ ਇੱਕ ਵਿਦਿਆਰਥੀ ਦੇ ਪੈਰ ਉੱਪਰ ਵੀ ਚੜ੍ਹ ਗਈ, ਜਿਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਖਹਿਰਾ ਦੇ ਵਿਰੋਧ ‘ਚ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਲੀਡਰ ਇੱਥੇ ਸਿਰਫ਼ ਰਾਜਨੀਤੀ ਚਮਕਾਉਣ ਲਈ ਆ ਰਹੇ ਹਨ, ਜੋ ਕਿ ਯੂਨੀਵਰਸਿਟੀ ਦਾ ਮਾਹੌਲ ਖਰਾਬ ਕਰ ਰਹੇ ਹਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here