ਕਾਂਗਰਸ ਸ਼ਾਮਲ ਹੋਣ ਮੌਕੇ ਦਿੱਤਾ ਸੀ ਅਸਤੀਫ਼ਾ
(ਅਸ਼ਵਨੀ ਚਾਵਲਾ) ਚੰਡੀਗੜ। ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਦਾ ਅਸਤੀਫ਼ਾ ਮਨਜ਼ੂਰ ਹੋ ਗਿਆ ਹੈ। ਸੁਖਪਾਲ ਖਹਿਰਾ ਭੁੱਲਥ ਤੋਂ ਵਿਧਾਇਕ ਸਨ ਅਤੇ ਹੁਣ ਤੋਂ ਬਾਅਦ ਇਸ ਵਿਧਾਨ ਸਭਾ ਸੀਟ ਨੂੰ ਖ਼ਾਲੀ ਕਰਾਰ ਦੇ ਦਿੱਤਾ ਗਿਆ ਹੈ ਪਰ ਵਿਧਾਨ ਸਭਾ ਚੋਣਾਂ ਨੂੰ 3 ਮਹੀਨੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਇਸ ਲਈ ਭੁਲੱਥ ਵਿਧਾਨ ਸਭਾ ਸੀਟ ਦੀ ਚੋਣ 2022 ਵਿੱਚ ਹੋਣ ਵਾਲੀ ਚੋਣਾਂ ਦੇ ਨਾਲ ਹੀ ਹੋਏਗੀ ਅਤੇ ਇਸ ਸੀਟ ‘ਤੇ ਉਪ ਚੋਣ ਨਹੀਂ ਹੋਏਗੀ।
ਸੁਖਪਾਲ ਖਹਿਰਾ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਿਸ ਤੋਂ ਬਾਅਦ ਸੁਖਪਾਲ ਖਹਿਰਾ ਵਲੋਂ ਅਸਤੀਫ਼ਾ ਦਿੱਤਾ ਗਿਆ ਸੀ ਪਰ ਅਸਤੀਫ਼ੇ ਦੀ ਸ਼ਬਦਾਵਲੀ ਨੂੰ ਲੈ ਕੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਇਤਰਾਜ਼ ਸੀ। ਇਸ ਇਤਰਾਜ਼ ਦੇ ਚਲਦੇ ਮੰਗਲਵਾਰ ਨੂੰ ਸੁਖਪਾਲ ਖਹਿਰਾ ਵਿਧਾਨ ਸਭਾ ਵਿੱਚ ਪੇਸ਼ ਹੋਣ ਲਈ ਆਏ ਸਨ। ਜਿਥੇ ਕਿ ਉਨਾਂ ਨੇ ਨਿਯਮਾਂ ਅਨੁਸਾਰ ਆਪਣਾ ਅਸਤੀਫ਼ਾ ਦੇ ਦਿੱਤਾ ਅਤੇ ਇਸ ਅਸਤੀਫ਼ੇ ਨੂੰ ਮਿਲਣ ਤੋਂ ਤੁਰੰਤ ਬਾਅਦ ਹੀ ਮਨਜ਼ੂਰ ਵੀ ਕਰ ਲਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ