ਸਾਡੇ ਨਾਲ ਸ਼ਾਮਲ

Follow us

12.2 C
Chandigarh
Tuesday, January 20, 2026
More
    Home Breaking News ਬਰਨਾਲਾ ਦੇ ਸੁਖ...

    ਬਰਨਾਲਾ ਦੇ ਸੁਖਪ੍ਰੀਤ ਸਿੰਘ ਨੇ ਜੂਨੀਅਰ ਫੈਡਰੇਸ਼ਨ ਕੱਪ ’ਚ ਸੋਨ ਤਮਗ਼ਾ ਜਿੱਤਿਆ

    Junior Federation Cup

    ਖੇਡ ਮੰਤਰੀ ਮੀਤ ਹੇਅਰ ਨੇ ਅਥਲੀਟ ਸੁਖਪ੍ਰੀਤ ਸਿੰਘ ਨੂੰ ਦਿੱਤੀ ਮੁਬਾਰਕਬਾਦ

    •  ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਵੀ ਕੁਆਲੀਫਾਈ ਕੀਤਾ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੂਨੀਅਰ ਫੈਡਰੇਸ਼ਨ ਕੱਪ (Junior Federation Cup) ਵਿੱਚ ਮੁੰਡਿਆਂ ਦੇ ਤੀਹਰੀ ਛਾਲ ਮੁਕਾਬਲੇ ਵਿੱਚ ਸੋਨ ਤਮਗ਼ਾ ਜਿੱਤਣ ਵਾਲੇ ਸੁਖਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਬਰਨਾਲੇ ਜ਼ਿਲੇ ਦੇ ਪਿੰਡ ਪੰਧੇਰ ਦੇ ਸੁਖਪ੍ਰੀਤ ਸਿੰਘ ਨੇ ਥਿਰੂਵਨਾਮਲਾਈ (ਤਾਮਿਲਨਾਡੂ) ਵਿਖੇ ਜੂਨੀਅਰ ਫੈਡਰੇਸ਼ਨ ਕੱਪ 15.76 ਮੀਟਰ ਤੀਹਰੀ ਛਾਲ ਲਗਾ ਕੇ ਸੋਨ ਤਮਗ਼ਾ ਜਿੱਤਿਆ। ਜੂਨੀਅਰ ਨੈਸ਼ਨਲ ਚੈਂਪੀਅਨ ਬਣਨ ਤੋਂ ਇਲਾਵਾ ਸੁਖਪ੍ਰੀਤ ਸਿੰਘ ਨੇ ਅਗਲੇ ਮਹੀਨੇ ਦੱਖਣੀ ਕੋਰੀਆ ਵਿਖੇ ਹੋਣ ਵਾਲੀ ਜੂਨੀਅਰ ਏਸ਼ੀਅਨ ਅਥਲੈਟਿਕਸ ਚੈਪੀਅਨਸ਼ਿਪ ਲਈ ਕੁਆਲੀਫਾਈ ਵੀ ਕਰ ਲਿਆ।

    Junior Federation Cup

    ਇਹ ਵੀ ਪੜ੍ਹੋ : ਅੱਜ ਤੋਂ ਸਰਕਾਰੀ ਦਫਤਰ ਦਾ ਸਮਾਂ ਹੋਇਆ ਤਬਦੀਲ, ਜਾਣੋ ਕਿੰਨੇ ਵਜੇ ਖੁੱਲ੍ਹਣਗੇ ਦਫਤਰ

    ਮੀਤ ਹੇਅਰ ਨੇ ਸੁਖਪ੍ਰੀਤ ਸਿੰਘ ਦੀ ਇਸ ਪ੍ਰਾਪਤੀ ਉਤੇ ਮੁਬਾਰਕਬਾਦ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨਾਂ ਇਸ ਮਾਣਮੱਤੀ ਪ੍ਰਾਪਤੀ ਦਾ ਸਿਹਰਾ ਅਥਲੀਟ ਦੀ ਸਖ਼ਤ ਮਿਹਨਤ ਅਤੇ ਉਸ ਦੇ ਕੋਚਾਂ ਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅੱਗੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਲਈ ਵੀ ਮਾਣ ਵਾਲੀ ਗੱਲ ਹੈ ਕਿ ਅਥਲੈਟਿਕਸ ਵਿੱਚ ਥੋੜੇ ਜਿਹੇ ਅਰਸੇ ਦੌਰਾਨ ਅਕਸ਼ਦੀਪ ਸਿੰਘ ਤੇ ਦਮਨੀਤ ਸਿੰਘ ਦੀ ਪ੍ਰਾਪਤੀ ਤੋਂ ਬਾਅਦ ਸੁਖਪ੍ਰੀਤ ਸਿੰਘ ਚਮਕਿਆ ਹੈ। ਤਿੰਨੋਂ ਉਭਰਦੇ ਅਥਲੀਟਾਂ ਦੇ ਈਵੈਂਟ ਵੀ ਪੈਦਲ ਤੋਰ, ਥਰੋਅਰ ਤੇ ਜੰਪਰ ਵੱਖੋ-ਵੱਖਰੇ ਹਨ। (Junior Federation Cup)

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here