ਸੁਮੇਧ ਸੈਣੀ ਨੂੰ ਵੱਡੀ ਰਾਹਤ, ਕੋਟਕਪੁਰਾ ਗੋਲੀਕਾਂਡ ’ਚ ਮਿਲੀ ਅਗਾਊ ਜ਼ਮਾਨਤ

Sumedh Saini

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਸਾਬਕਾ ਪੁਲਿਸ ਮੁੱਖੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਮੇਧ ਸੈਣੀ ਨੂੰ ਹਾਈ ਕੋਰਟ ਨੇ ਕੋਟਕਪੁਰਾ ਗੋਲੀਕਾਂਡ ਵਿੱਚ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਪੁਲਿਸ ਉਨਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦੀ ਹੈ। ਜੇਕਰ ਪੰਜਾਬ ਪੁਲਿਸ ਨੇ ਕਿਸੇ ਤਰਾਂ ਦੀ ਪੁੱਛ ਪੜਤਾਲ ਵੀ ਕਰਨੀ ਹੈ ਤਾਂ 7 ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ, ਉਸ ਤੋਂ ਬਾਅਦ ਹੀ ਸੁਮੇਧ ਸੈਣੀ ਤੋਂ ਪੁੱਛ ਪੜਤਾਲ ਕੀਤੀ ਜਾ ਸਕਦੀ ਹੈ।

ਸੁਮੇਧ ਸੈਣੀ ਨੂੰ ਇਸ ਤੋਂ ਪਹਿਲਾਂ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਵਿੱਚ ਅਗਾਊ ਜ਼ਮਾਨਤ ਮਿਲੀ ਹੋਈ ਹੈ ਅਤੇ ਹੁਣ ਕੋਟਕਪੂਰਾ ਮਾਮਲੇ ਵਿੱਚ ਵੀ ਜ਼ਮਾਨਤ ਮਿਲਣ ਦੇ ਚਲਦੇ ਉਨਾਂ ’ਤੇ ਹੁਣ ਕਿਸੇ ਵੀ ਤਰ੍ਹਾਂ ਦੀ ਗ੍ਰਿਫ਼ਤਾਰੀ ਦੀ ਤਲਵਾਰ ਨਹੀਂ ਲਟਕ ਰਹੀ ਹੈ।
ਸੁਮੇਧ ਸੈਣੀ ਨੇ ਇਸ ਮਾਮਲੇ ਵਿੱਚ ਪਹਿਲਾਂ ਟਰਾਇਲ ਕੋਰਟ ਤੋਂ ਜ਼ਮਾਨਤ ਮੰਗੀ ਸੀ ਪਰ ਅਦਾਲਤ ਵੱਲੋਂ ਅਗਾੳਂੂ ਜ਼ਮਾਨਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਸੁਮੇਧ ਸੈਣੀ ਵਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਉਂਦੇ ਹੋਏ ਜ਼ਮਾਨਤ ਦੇਣ ਦੀ ਮੰਗ ਕੀਤੀ ਗਈ ਸੀ। ਇਸ ਪਟੀਸ਼ਨ ਨੂੰ ਅੱਜ ਸਵੀਕਾਰ ਕਰਦੇ ਹੋਏ ਜ਼ਮਾਨਤ ਦੇ ਦਿੱਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ