ਸਾਡੇ ਨਾਲ ਸ਼ਾਮਲ

Follow us

15.6 C
Chandigarh
Friday, February 27, 2026
More
    Home Breaking News ਹਵਾਲਾਤ ’ਚ ਗੁਜ਼...

    ਹਵਾਲਾਤ ’ਚ ਗੁਜ਼ਾਰੀ ਸੁਮੇਧ ਸੈਣੀ ਨੇ ਰਾਤ, ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਕੀਤਾ ਜਾਵੇਗਾ ਪੇਸ਼

    ਅੱਜ ਮੁਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਕੀਤਾ ਜਾਵੇਗਾ ਪੇਸ਼

    ਕਾਂਸਟੇਬਲ ਭਰਤੀ ਮਾਮਲੇ ਵਿੱਚ ਕੀਤਾ ਸੁਮੇਧ ਸੈਣੀ ਨੂੰ ਗ੍ਰਿਫਤਾਰ

    ਚੰਡੀਗੜ੍ਹ (ਅਸ਼ਵਨੀ ਚਾਵਲਾ) ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਬੀਤੀ ਦੇਰ ਰਾਤ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਸੁਮੇਧ ਸੈਣੀ ਨੂੰ ਵਿਜੀਲੈਂਸ ਦੇ ਬੇਰੰਕ ’ਚ ਹੀ ਰਾਤ ਗੁਜਾਰੀ। ਅੱਜ ਉਨ੍ਹਾਂ ਨੂੰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਕੀਤਾ ਜਾਵੇਗਾ ਪੇਸ਼

    ਇਥੇ ਇਹ ਵਰਣਨਯੋਗ ਹੈ ਕਿ ਸੁਮੇਧ ਸਿੰਘ ਸੈਣੀ ਦੇ ਖਿਲਾਫ ਵਿਜੀਲੈਂਸ ਵਿਭਾਗ ਮੋਹਾਲੀ ਦੀ ਤਰਫੋਂ ਕਾਂਸਟੇਬਲ ਭਰਤੀ ਦੇ ਮਾਮਲੇ ਸਬੰਧੀ ਕੇਸ ਦਰਜ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਇਸੇ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੁਮੇਧ ਸਿੰਘ ਸੈਣੀ ਦੇ ਘਰ ਉੱਤੇ ਵੀ ਛਾਪੇ ਮਾਰੇ ਗਏ ਸਨ, ਪਰ ਉਸ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਨੂੰ ਚਕਮਾ ਦੇ ਕੇ ਰੂਪੋਸ਼ ਹੋ ਗਿਆ ਸੀ। ਉਸੇ ਦਿਨ ਤੋਂ ਵਿਜੀਲੈਂਸ ਟੀਮ ਸੁਮੇਧ ਸੈਣੀ ਦੀ ਭਾਲ ਵਿੱਚ ਕਈ ਥਾਵਾਂ ਤੇ ਛਾਪੇਮਾਰੀ ਕਰਦੀ ਨਜ਼ਰ ਆਈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ