ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਗਰਮੀਆਂ ਦੀਆਂ ਛੁੱਟੀਆਂ (summer vacation in punjab 2023) ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਲਿਖਿਆ ਹੈ ਕਿ ਅਧਿਸੂਚਿਤ ਕੀਤਾ ਜਾਂਦਾ ਹੈ ਕਿ ਪੰਜਾਬ ਸਰਕਾਰ ਨੇ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਾਲ 2023 ਦੌਰਾਨ ਮਿਤੀ 1 ਜੂਨ 2023 ਤੋਂ 2 ਜੁਲਾਈ 2023 ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਪੱਤਰ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਜਾਂਦਾ ਹੈ।
ਦੇਖੋ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਪੱਤਰ… | summer vacation in punjab 2023














