Sunam Alert: ਚੋਣ ਪ੍ਰਚਾਰ ’ਤੇ ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Sunam Alert
Sunam Alert: ਕਿਸਾਨ ਆਗੂ ਰਣ ਸਿੰਘ ਚੱਠਾ ਗੱਲਬਾਤ ਕਰਦਾ ਹੋਇਆ।

ਸਾਰੀਆਂ ਪਾਰਟੀਆਂ ਨੇ ਆਪੋ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ : ਰਣ ਸਿੰਘ ਚੱਠਾ | Sunam Alert

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਭਾਰਤ ਵਿੱਚ ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ (ਭਾਰਤ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ 13 ਫਰਵਰੀ ਤੋਂ ਕਿਸਾਨ ਪੰਜਾਬ ਹਰਿਆਣਾ ਦੇ ਬਾਰਡਰਾਂ ਤੇ ਲੱਗੇ ਮੋਰਚਿਆਂ ਚ ਆਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਅਤੇ ਦਿੱਲੀ ਨੂੰ ਕੂਚ ਕਰਨ ਲਈ ਕਿਸਾਨ ਤੇ ਨੌਜਵਾਨ ਡਟੇ ਹੋਏ ਹਨ। ਇੰਨਾ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਗੱਲਬਾਤ ਕਰਦਿਆਂ ਕੀਤਾ। (Sunam Alert)

ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਕਹਿਣ ’ਤੇ ਦਿੱਲੀ ਜਾਣ ਤੋਂ ਰੋਕਿਆ ਗਿਆ ਤੇ ਨਾਲ ਹੀ ਤਸ਼ੱਦਦ ਵੀ ਕੀਤਾ ਗਿਆ। ਚੱਠਾ ਨੇ ਕਿਹਾ ਕਿ ਭਾਜਪਾ ਸਾਡੇ ਨੌਜਵਾਨਾਂ ਦੀ ਕਾਤਿਲ ਹੈ, ਜੇਕਰ ਉਨ੍ਹਾਂ ਦਾ ਕੋਈ ਆਗੂ ਸਾਡੇ ਪਿੰਡ ਵਿੱਚ ਵੋਟਾਂ ਮੰਗਣ ਆਇਆ ਤਾਂ ਉਹ ਖੁਦ ਜ਼ਿੰਮੇਵਾਰ ਹੋਵੇਗਾ। ਕਿਸਾਨ ਆਗੂ ਚੱਠਾ ਨੇ ਕਿਹਾ ਕਿ ਮੋਦੀ ਸਰਕਾਰ ਸਾਨੂੰ ਦਿੱਲੀ ਨਹੀਂ ਜਾਣ ਦੇਣਾ ਚਾਹੁੰਦੀ ਤੇ ਹੁਣ ਅਸੀਂ ਉਨ੍ਹਾਂ ਨੂੰ ਆਪਣੇ ਪਿੰਡਾਂ ਵਿੱਚ ਨਹੀਂ ਆਉਣ ਦੇਵਾਂਗੇ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਭਗਵੰਤ ਮਾਨ ਸਰਕਾਰ ਅਤੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਬਾਦਲ ਸਮੇਤ ਸਾਰੀਆਂ ਪਾਰਟੀਆਂ ਨੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਤੇ ਪੰਜਾਬ ਦੀ ਜਨਤਾ ਨਾਲ ਆਪੋ ਆਪਣੇ ਕਾਰਜਕਾਲ ਦੌਰਾਨ ਵੱਡਾ ਧੋਖਾ ਕੀਤਾ ਹੈ।

Election Campaign

ਕਿਸਾਨ ਆਗੂ ਚੱਠਾ ਨੇ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਆਗੂ ਨੂੰ ਪਿੰਡ ਲੈ ਕੇ ਆਉਂਦਾ ਹੈ ਤਾਂ ਉਸ ਦੇ ਵਿਰੋਧ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ। ਕਿਸਾਨ ਆਗੂ ਰਣ ਸਿੰਘ ਚੱਠਾ ਨੇ ਕਿਹਾ ਕਿ ਅਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਸਵਾਲ ਕਰਾਂਗੇ ਜੇਕਰ ਉਮੀਦਵਾਰਾਂ ਵੱਲੋਂ ਸਪੱਸ਼ਟ ਜਵਾਬ ਦੇਣ ਦੀ ਥਾਂ ਟਾਲਮਟੋਲ ਕੀਤੀ ਗਈ ਤਾਂ ਜੰਮਕੇ ਨਾਅਰੇਬਾਜ਼ੀ ਕਰਦਿਆਂ ਵਿਰੋਧ ਕੀਤਾ ਜਾਵੇਗਾ। ਕਿਸਾਨ ਆਗੂ ਚੱਠਾ ਨੇ ਕਿਹਾ ਜਿੰਨਾ ਸਮਾਂ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਸਮਾਂ ਪੰਜਾਬ ਦੇ ਪਿੰਡਾਂ ’ਚ ਭਾਜਪਾ ਲੀਡਰਾਂ ਦਾ ਵਿਰੋਧ ਕਰਦੇ ਰਹਾਂਗੇ। (Sunam Alert)

Also Read : ਐੱਨਆਰਆਈ ਥਾਣੇ ਦੇ ਮੁਖੀ ਦਾ ਰੀਡਰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

LEAVE A REPLY

Please enter your comment!
Please enter your name here