ਦੋਸਤ ਵੱਲੋਂ ਦੋਸਤ ਦਾ ਗੋਲੀ ਮਾਰ ਕੇ ਕਤਲ

Sunam News

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਦਿਨੋਂ ਦਿਨ ਸਮਾਜ ਵਿੱਚ ਕਤਲੋ ਗਾਰਦ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਪ੍ਰਸ਼ਾਸਨ ਦੀ ਸਖ਼ਤਾਈ ਦਾ ਵੀ ਬੁਰਾਈਆਂ ਨੂੰ ਰੋਕਣ ਲਈ ਕੋਈ ਖਾਸ ਅਸਰ ਦਿਖਾਈ ਨਹੀਂ ਦੇ ਰਿਹਾ। (Sunam News) ਬੀਤੀ ਅੱਧੀ ਰਾਤ ਸਥਾਨਕ ਪਟਿਆਲਾ ਮਾਰਗ ’ਤੇ ਸੁਨਾਮ ਸੰਗਰੂਰ ਕੈਚੀਆਂ ’ਚ ਨੇੜਲੇ ਪਿੰਡ ਸਿੰਘਪੁਰਾ ਦੇ ਨੌਜਵਾਨ ਸੁਖਜਿੰਦਰ ਸਿੰਘ ਦਾ ਉਸ ਦੇ ਦੋਸਤ ਵੱਲੋਂ ਹੀ ਗੋਲੀਆਂ ਮਾਰ ਕੇ ਕਤਲ ਕਰ ਦੇਣ ਉਪਰੰਤ ਫਰਾਰ ਹੋਣ ਦੀ ਖਬਰ ਹੈ। ਪੁਲਿਸ ਵੱਲੋਂ ਮਿ੍ਰਤਕ ਨੌਜਵਾਨ ਦੀ ਲਾਸ਼ ਕਬਜੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ ਵਿੱਚ ਰਖਵਾ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਦੋਵਾਂ ਦੋਸਤਾਂ ਵਿੱਚ ਹੋਏ ਮਾਮੂਲੀ ਤਕਰਾਰ ਨੂੰ ਲੈ ਕੇ ਦੋਸਤ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

 

LEAVE A REPLY

Please enter your comment!
Please enter your name here