Sunam News: ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੀ ਸ਼ੁਰੂਆਤ ਕਰਵਾਈ
- 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ | Sunam News
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪੰਜ ਪਿੰਡਾਂ ਵਿੱਚ 10-10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਆਂਗਣਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਅਤੇ ਪੰਚਾਇਤੀ ਫੰਡ ਵਿੱਚੋਂ 50 ਲੱਖ ਰੁਪਏ ਦੀ ਰਾਸ਼ੀ ਨਾਲ ਇਹਨਾਂ ਕੇਂਦਰਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਇਸ ਨੂੰ ਹਰ ਲੋੜੀਂਦੀ ਸੁਵਿਧਾ ਪ੍ਰਦਾਨ ਕੀਤੀ ਜਾਵੇਗੀ।
ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ : ਅਮਨ ਅਰੋੜਾ | Sunam News
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਸੁਨਾਮ ਅਧੀਨ ਆਉਂਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।
Read Also : Georgia Accident: ਜਾਰਜੀਆ ਹਾਦਸੇ ‘ਚ ਮਰਨ ਵਾਲੇ ਸੰਦੀਪ ਸਿੰਘ ਦੇ ਘਰ ਪਹੁੰਚੇ ਡਾ. ਐਸਪੀ ਸਿੰਘ ਉਬਰਾਏ
ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਪਿੰਡ ਝਾੜੋਂ , ਸਿੰਘਪੁਰਾ, ਬੁਗਰਾਂ, ਢੱਡਰੀਆਂ ਅਤੇ ਸ਼ੇਰੋ ਵਿਖੇ ਬਣਨ ਵਾਲੇ ਇਹਨਾਂ ਨਵੇਂ ਆਂਗਨਵਾੜੀ ਕੇਂਦਰਾਂ ਦੇ ਨੀਹ ਪੱਥਰ ਰੱਖੇ ਅਤੇ ਪਿੰਡ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਬੀਡੀਪੀਓ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਬਲਾਕ ਪ੍ਰਧਾਨ ਸਾਹਿਬ ਸਿੰਘ ਚੀਮਾ, ਮਨਿੰਦਰ ਸਿੰਘ ਲਖਮੀਰਵਾਲਾ, ਹਰਜਿੰਦਰ ਕੁਮਾਰ ਸਰਪੰਚ, ਜਗਸੀਰ ਸਿੰਘ ਜੱਗਾ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ। Sunam News