ਭਿਆਨਕ ਸੜਕ ਹਾਦਸੇ ‘ਚ ਚਾਰ ਦੀ ਮੌਤ, ਚਾਰ ਜਖ਼ਮੀ

Sunam News

 ਗੱਡੀਆਂ ਦੇ ਆਪਸ ‘ਚ ਟਕਰਾਉਣ ਨਾਲ ਹੋਇਆਂ ਭਿਆਨਕ ਹਾਦਸਾ

ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਚੀਮਾ ਮੰਡੀ ਦੇ ਨਜ਼ਦੀਕ ਪੈਂਦੇ ਪਿੰਡ ਬੀਰ ਕਲਾਂ ਦੇ ਨੇੜੇ ਦੋ ਗੱਡੀਆਂ ਦੇ ਆਪਸ ਵਿਚ ਟੱਕਰ ਹੋਣ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 4 ਵਿਅਕਤੀ ਜ਼ਖ਼ਮੀ ਹੋਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੀਰ ਕਲਾਂ ਦੇ ਨੇੜੇ ਇਕ ਸਵਿਫਟ ਕਾਰ ਅਤੇ ਇੱਕ Etios ਕਾਰ ਦੀ ਆਪਸ ਵਿਚ ਟੱਕਰ ਹੋ ਜਾਂਦੀ ਹੈ ਇਨ੍ਹਾਂ ਦੋਵਾਂ ਗੱਡੀਆਂ ਦੇ ਵਿਚ ਚਾਰ-ਚਾਰ ਵਿਅਕਤੀ ਸਵਾਰ ਸਨ ਜਿਨ੍ਹਾਂ ਦੇ ਵਿੱਚੋਂ 2 ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ, ਬਾਕੀ 6 ਜਖਮੀ ਵਿਅਕਤੀਆਂ ਨੂੰ ਚੀਮਾ ਪੁਲਿਸ ਵੱਲੋਂ ਸਿਵਲ ਹਸਪਤਾਲ ਸੁਨਾਮ ਵਿਖੇ ਲਿਆਂਦਾ ਗਿਆ, ਜਿਥੇ 1 ਵਿਅਕਤੀ ਦੀ ਸੁਨਾਮ ਹਸਪਤਾਲ ਪਹੁੰਚ ਕੇ ਮੌਤ ਹੋ ਜਾਂਦੀ ਹੈ ਅਤੇ ਬਾਕੀ ਜ਼ਖਮੀਆਂ ਦੇ ਵੀ ਗੰਭੀਰ ਸੱਟਾਂ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦੀ ਮੈਡੀਕਲ ਟੀਮ ਵੱਲੋਂ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਰਾਜਿੰਦਰਾ ਹਸਪਤਾਲ ਪਹੁੰਚਦੇ ਹੋਏ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਬਾਕੀ 4 ਜ਼ਖਮੀ ਵਿਅਕਤੀ ਜੇਰੇ ਇਲਾਜ ਹਨ। ਇਸ ਮੌਕੇ ਥਾਣਾ ਚੀਮਾ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਸੀ। (Sunam News)

Sunam News

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।