ਹਸਪਤਾਲ ‘ਚ ਦਾਖਲ, ਆਰਥਿਕ ਹਾਲਤ ਬਹੁਤ ਖਰਾਬ… | Sunam News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਸਥਾਨਕ ਇੰਦਰਾ ਬਸਤੀ ਦੇ ਵਾਰਡ ਨੰਬਰ 20 ਵਿੱਚ ਬੀਤੀ ਰਾਤ ਪਏ ਮੀਂਹ ਦੌਰਾਨ ਕਮਰੇ ਦੀ ਛੱਤ ਡਿੱਗ ਗਈ, ਜਿਸ ਵਿੱਚ ਪਤੀ-ਪਤਨੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਮਤਾ ਰਾਣੀ ਨੇ ਦੱਸਿਆ ਕਿ ਉਸ ਦਾ ਜੇਠ ਤੇ ਜਠਾਣੀ ਉਪਰਲੇ ਕਮਰੇ ਵਿੱਚ ਰਹਿੰਦੇ ਹਨ ਅਤੇ ਬੀਤੀ ਰਾਤ ਮੀਂਹ ਦੌਰਾਨ ਲਾਈਟ ਬੰਦ ਹੋਣ ਤੋਂ ਬਾਅਦ ਬਹੁਤ ਜ਼ੋਰਦਾਰ ਧਮਾਕਾ ਹੋਇਆ, ਜਦੋਂ ਉਸ ਨੇ ਉੱਪਰ ਜਾ ਦੇਖਿਆ ਤਾਂ ਛੱਤ ਡਿੱਗ ਗਈ ਸੀ ਅਤੇ ਉਸ ਦਾ ਜੇਠ ਤੇ ਜਠਾਣੀ ਛੱਤ ਦੇ ਮਲਬੇ ਥੱਲੇ ਦੱਬ ਗਏ। Sunam News
ਜਿਨ੍ਹਾਂ ਨੂੰ ਲੋਕਾਂ ਦੀ ਮੱਦਦ ਨਾਲ ਬਾਹਰ ਕੱਢਿਆਂ ਗਿਆ ਅਤੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਉਸ ਨੇ ਦੱਸਿਆ ਕਿ ਉਨ੍ਹਾਂ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਉਨ੍ਹਾਂ ਦੇ ਘਰ ਦੀਆਂ ਛੱਤਾਂ ਦਾ ਬਹੁਤ ਬੁਰਾ ਹਾਲ ਹੈ। ਇਸ ਮੌਕੇ ਤਰਸੇਮ ਚੌਧਰੀ ਨੇ ਦੱਸਿਆ ਕਿ ਲੋਕਾਂ ਦੀ ਮਦਦ ਨਾਲ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਅਤੇ ਪ੍ਰਸ਼ਾਸਨ ਨੂੰ ਬੇਨਤੀ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ, ਉਨ੍ਹਾਂ ਦੀ ਹਾਲਤ ਬਹੁਤ ਖਰਾਬ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਮੁਰਾਰੀ ਲਾਲ ਅਤੇ ਸੀਤਾ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ ਹਨ ਅਤੇ ਟਾਂਕੇ ਵੀਂ ਲੱਗੇ ਹਨ। Sunam News
ਉਨ੍ਹਾਂ ਪ੍ਰਸ਼ਾਸਨ ਤੋਂ ਮਦਦ ਦੀ ਅਪੀਲ ਕੀਤੀ ਹੈ। ਵਰਨਣਯੋਗ ਹੈ ਕਿ ਕੁਝ ਸਾਲ ਪਹਿਲਾਂ ਇਸ ਮੁਹੱਲੇ ਵਿੱਚ ਛੱਤ ਡਿੱਗਣ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਸੀ, ਪ੍ਰਸ਼ਾਸਨ ਨੂੰ ਇਸ ਮੁਹੱਲੇ ਵਿੱਚ ਰਹਿੰਦੇ ਲੋਕਾਂ ਦੇ ਘਰਾਂ ਵੱਲ ਪਹਿਲ ਦੇਣੀ ਚਾਹੀਦੀ ਹੈ।
Read Also : Jan Dhan Yojana Account : ਕੀ ਤੁਹਾਡੇ ਕੋਲ ਵੀ ਹੈ ਜਨ ਧਨ ਯੋਜਨਾ ਦਾ ਖਾਤਾ, ਆ ਗਿਆ ਨਵਾਂ ਅਪਡੇਟ