26 ਜਨਵਰੀ ਨੂੰ ਲੈ ਕੇ ਪੁਲਿਸ ਹਾਈ ਅਲਰਟ, ਕੋਈ ਵੀ ਘਟਨਾ ਨਹੀਂ ਹੋਣ ਦਿੱਤੀ ਜਾਵੇਗੀ : ਐਸਪੀ ਵਿਰਕ | Police Flag March
Police Flag March: ਸੁਨਾਮ ਉਧਮ ਸਿੰਘ ਵਾਲਾ (ਕਰਮ ਥਿੰਦ)। 26 ਜਨਵਰੀ ਦੇ ਮੱਦੇਨਜ਼ਰ ਸੁਨਾਮ ਪੁਲਿਸ ਵੱਲੋਂ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਐਸਪੀ ਨਵਰੀਤ ਸਿੰਘ ਵਿਸ਼ੇਸ਼ ਤੌਰ ’ਤੇ ਪੁੱਜੇ ਅਤੇ ਇਸ ਮੌਕੇ ਡੀਐਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਥਾਣਾ ਮੁਖੀ ਪ੍ਰਤੀਕ ਜਿੰਦਲ, ਨਵੀਂ ਅਨਾਜ ਮੰਡੀ ਚੌਂਕੀ ਇੰਚਾਰਜ ਮਿੱਠੂ ਰਾਮ ਅਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਮੌਜੂਦ ਸੀ।
ਇਸ ਮੌਕੇ ਐਸਪੀ ਨਵਰੀਤ ਸਿੰਘ ਵਿਰਕ ਨੇ ਕਿਹਾ ਕਿ 26 ਜਨਵਰੀ ਅਤੇ 15 ਅਗਸਤ ਨੂੰ ਲੈ ਕੇ ਪੁਲਿਸ ਹਾਈ ਅਲਰਟ ’ਤੇ ਹੁੰਦੀ ਹੈ ਤਾਂ ਕਿ ਕੋਈ ਵੀ ਮਾੜੀ ਘਟਨਾ ਨਾ ਹੋ ਸਕੇ ਉਹਨਾਂ ਨੇ ਕਿਹਾ ਕਿ ਉਹਨਾਂ ਦੀ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਲੋਕਾਂ ਦੇ ਵਿੱਚ ਵੀ ਇੱਕ ਸਕਿਊਰਟੀ ਦੀ ਭਾਵਨਾ ਜਾਗਦੀ ਹੈ ਅਤੇ ਉਹਨਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਘਟਨਾ ਨਹੀਂ ਹੋਣ ਦਿੱਤੀ ਜਾਵੇਗੀ। Police Flag March
ਇਹ ਵੀ ਪੜ੍ਹੋ: Farmers Tractor March: 26 ਦੇ ਟਰੈਕਟਰ ਮਾਰਚ ਲਈ ਕਿਸਾਨ ਪੱਬਾਂ ਭਾਰ
ਪੁਲਿਸ ਵੱਲੋਂ ਲਗਾਤਾਰ ਥਾਂ ਥਾਂ ਤੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਐਸਪੀ ਨਵਰੀਤ ਸਿੰਘ ਵਿਰਕ ਨੇ ਚਾਈਨਾ ਡੋਰ ਨੂੰ ਲੈ ਕੇ ਕਿਹਾ ਕਿ ਜ਼ਿਲ੍ਹੇ ਦੇ ਵਿੱਚ ਪੁਲਿਸ ਵੱਲੋਂ ਥਾਂ-ਥਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਫੜਿਆ ਜਾ ਰਿਹਾ। ਉਹਨਾਂ ਨੇ ਕਿਹਾ ਕਿ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਕਾਫੀ ਨਕੇਲ ਕਸੀ ਜਾ ਚੁੱਕੀ ਹੈ। ਜ਼ਿਲ੍ਹੇ ਦੇ ਵਿੱਚ ਚਾਈਨਾ ਡੋਰ ਨਾਲ ਕੋਈ ਵੀ ਘਟਨਾ ਹੋਣ ਦੀ ਗੱਲ ਸਾਹਮਣੇ ਨਹੀਂ ਆਈ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਇਸ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦੇਵੇ। ਇਸ ਮੌਕੇ ਗੁਰਸੇਵਕ ਸਿੰਘ, ਸ਼ਾਮ ਸਿੰਘ, ਰਾਜਦੀਪ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਵੀ ਮੌਕੇ ’ਤੇ ਮੌਜੂਦ ਸੀ।