ਕਿਸੇ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆਂ ਨਹੀਂ ਜਾਵੇਗਾ : ਡੀਐੱਸਪੀ ਖਹਿਰਾ
Sunam News: ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। ਸੁਨਾਮ ਸਬ-ਡਵੀਜਨ ਪੁਲਿਸ ਵੱਲੋਂ ਪਿਛਲੇ ਇੱਕ ਹਫਤੇ ਦੌਰਾਨ 4 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ ਨਸ਼ਾ ਵੀ ਬਰਾਮਦ ਕਰਵਾਇਆ ਗਿਆ ਹੈ। ਇਸ ਇਸ ਸਬੰਧੀ ਡੀਐੱਸਪੀ ਸੁਨਾਮ ਹਰਵਿੰਦਰ ਸਿੰਘ ਖਹਿਰਾ ਅਤੇ ਸਿਟੀ ਐੱਸਐੱਚਓ ਪ੍ਰਤੀਕ ਜਿੰਦਲ ਵੱਲੋਂ ਜਾਣਕਾਰੀ ਦਿੰਦਿਆਂ ਹੋਇਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਮਾਨਯੋਗ ਡੀ.ਜੀ.ਪੀ. ਪੰਜਾਬ ਦੀ ਯੋਗ ਅਗਵਾਈ ਅਤੇ ਸ੍ਰੀ ਸਰਤਾਜ ਸਿੰਘ ਚਾਹਲ ਐਸ.ਐਸ.ਪੀ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ’ਚ ਨਸ਼ੇ ਦਾ ਖਾਤਮਾ ਕਰਨ ਲਈ “ਯੁੱਧ ਨਸ਼ਿਆ ਵਿਰੁੱਧ” ਦੇ ਸਲੋਗਨ ਤਹਿਤ ਵਿਸ਼ੇਸ਼ ਮੁੰਹਿਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਪੁਲਿਸ ਦਾ ਸਹਿਯੋਗ ਦੇਣ ਲਈ ਹਰ ਇੱਕ ਪਿੰਡ ਅਤੇ ਸ਼ਹਿਰ ਦੇ ਵਾਰਡਾਂ ਵਿੱਚ ਲਗਾਤਾਰ ਸੈਮੀਨਾਰ/ਨਸ਼ਾ ਮੁਕਤੀ ਯਾਤਰਾ ਦਾ ਅਭਿਆਨ ਲਗਾਤਾਰ ਜਾਰੀ ਹੈ।
ਇਸ ਮੁਹਿੰਮ ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਛੋਟੇ ਅਤੇ ਵੱਡੇ ਸਮੱਗਲਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਲਈ ਸਬ-ਡਵੀਜਨ ਸੁਨਾਮ ਦੇ ਥਾਣਾ ਸਿਟੀ ਸੁਨਾਮ, ਲੋਂਗੋਵਾਲ ਅਤੇ ਚੀਮਾਂ ਦੇ ਏਰੀਆ ਨਸ਼ਾ ਸਮੱਗਲਰਾਂ ਵਿਰੁੱਧ ਪਿਛਲੇ ਇੱਕ ਹਫਤੇ ਦੌਰਾਨ 04 ਮੁਕੱਦਮੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਕਰਕੇ 06 ਦੋਸੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ/ਚਿੱਟਾ ਅਤੇ 01 ਮੁੱਕਦਮਾ ਗੈਂਬਲਿੰਗ ਐਕਟ ਤਹਿਤ ਦਰਜ ਕਰਕੇ 10,400/- ਰੁਪਏ ਬ੍ਰਾਮਦ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਅਤੇ ਆਬਕਾਰੀ ਐਕਟ ਤਹਿਤ 01 ਮੁਕੱਦਮੇ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 09 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Chip Meter News: ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਮਹਿਕਮੇ ਨੂੰ ਸੌਂਪੇ, ਕੀਤੀ ਨਾਅਰੇਬਾਜ਼ੀ
ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਦੌਰਾਨ ਪਿੰਡ, ਮੁਹੱਲਾ, ਵਾਰਡ ਪੱਧਰ ’ਤੇ ਐਮ.ਸੀ, ਪੰਚਾਇਤ ਅਤੇ ਹੋਰ ਮੋਹਤਬਰ ਪੁਰਸ਼ਾਂ ਅਤੇ ਸਮਾਜ ਸੇਵੀ ਸੰਸਥਾਵਾ ਦੇ ਸਹਿਯੋਗ ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਹਨਾਂ ਦੀ ਸਨਾਖਤ ਨੂੰ ਗੁਪਤ ਰੱਖਦੇ ਹੋਏ ਉਹਨਾ ਨੂੰ ਨਸ਼ੇ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਹੁਣ ਤੱਕ ਕਰੀਬ 5 ਵਿਅਕਤੀਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ-ਅਡੀਕਸ਼ਨ ਸੈਂਟਰ ਵਿਚ ਰਜਿਸਟਰੇਸਨ ਕਰਵਾ ਗਈ ਹੈ। ਇਸ ਤੋਂ ਇਲਾਵਾ 3 ਵਿਅਕਤੀਆਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ। Sunam News
ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 100 ਦੇ ਕਰੀਬ ਵਹੀਕਲਾਂ ਦੇ ਚਲਾਣ ਵੀ ਕੀਤੇ
ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 100 ਵਹੀਕਲਾਂ ਦੇ ਵੱਖ-2 ਜੁਰਮਾਂ ਤਹਿਤ ਟ੍ਰੈਫਿਕ ਚਲਾਣ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ। ਪੰਜਾਬ ਪੁਲਿਸ ਲੋਕਾਂ ਦੀ ਸੇਵਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਕਰਨ ਲਈ ਦਿਨ-ਰਾਤ ਸਖਤ ਮਿਹਨਤ ਕਰ ਰਹੀ ਹੈ।














