30 ਜਰੂਰਤਮੰਦ ਬੱਚਿਆਂ ਨੂੰ ਸਟੇਸ਼ਨਰੀ ਅਤੇ 11 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ | Sunam News
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ)। Sunam News : ਸੁਨਾਮ ਬਲਾਕ ਵੱਲੋਂ ਅੱਜ ਸਥਾਨਕ ਐੱਮ.ਐੱਸ.ਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਸੁਨਾਮ ਵਿਖੇ ਪਵਿੱਤਰ ਗੁਰੂ ਪੁੰਨਿਆਂ ਦੀ ਖੁਸ਼ੀ ਵਿੱਚ ਬਲਾਕ ਪੱਧਰੀ ਨਾਮ ਚਰਚਾ ਕੀਤੀ ਗਈ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਰਣਜੀਤ ਸਿੰਘ ਇੰਸਾਂ ਨੇ ਨਾਮ ਚਰਚਾ ਦੀ ਸ਼ੁਰੂਆਤ ਬੇਨਤੀ ਦੇ ਸ਼ਬਦ ਨਾਲ ਕਰਵਾਈ। ਇਸ ਮੌਕੇ ਕਵੀਰਾਜਾਂ ਵੱਲੋਂ ਸ਼ਬਦਬਾਣੀ ਕੀਤੀ ਗਈ ਤੇ ਪੂਜਨੀਕ ਗੁਰੂ ਜੀ ਦੇ ਰਿਕਾਰਡਡ ਵਚਨ ਸਾਧ-ਸੰਗਤ ਨੂੰ ਸੁਣਾਏ ਗਏ।
ਨਾਮ ਚਰਚਾ ਉਪਰੰਤ ਪਵਿੱਤਰ ਗੁਰੂ ਪੁੰਨਿਆ ਦੇ ਸ਼ੁੱਭ ਦਿਹਾੜੇ ਮੌਕੇ 30 ਜ਼ਰੂਰਤਮੰਦ ਬੱਚਿਆਂ ਨੂੰ ਸਟੇਸ਼ਨਰੀ ਅਤੇ 11 ਲੋੜਵੰਦ ਪਰਿਵਾਰਾਂ ਨੂੰ ਮਹੀਨੇ-ਮਹੀਨੇ ਭਰ ਦਾ ਰਾਸਨ ਵੰਡ ਕੇ ਪਵਿੱਤਰ ਗੁਰੂ ਪੁੰਨਿਆਂ ਦੀ ਪੂਜਨੀਕ ਗੁਰੂ ਜੀ ਨੂੰ ਵਧਾਈ ਦਿੱਤੀ, ਇਸ ਮੌਕੇ ਸਾਧ-ਸੰਗਤ ਵੱਲੋਂ ਠੰਢੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ।
Sunam News
ਇਸ ਮੌਕੇ ਸਟੇਟ ਕਮੇਟੀ ਮੈਂਬਰਾਂ ਨੇ ਪੂਜਨੀਕ ਗੁਰੂ ਜੀ ਨੂੰ ਪਵਿੱਤਰ ਗੁਰੂ ਪੁੰਨਿਆਂ ਦੀ ਵਧਾਈ ਦਿੱਤੀ ਅਤੇ ਉਹਨਾਂ ਕਿਹਾ ਕਿ ਉਹਨਾਂ ਨੂੰ ਪੂਰਨ ਗੁਰੂ ਮਿਲਿਆ ਹੋਇਆ ਹੈ ਇਸ ਦੀ ਖੁਸ਼ੀ ਵਿੱਚ ਅਤੇ ਪੂਜਨੀਕ ਗੁਰੂ ਜੀ ਨੂੰ ਵਧਾਈ ਦੇਣ ਦੇ ਰੂਪ ਵਿੱਚ ਸਨਾਮ ਬਲਾਕ ਦੀ ਸਾਧ-ਸੰਗਤ ਵੱਲੋਂ ਅੱਜ 30 ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਅਤੇ 11 ਲੋੜਵੰਦ ਪਰਿਵਾਰਾਂ ਨੂੰ ਮਹੀਨੇ-ਮਹੀਨੇ ਭਰ ਦਾ ਰਾਸਨ ਦੇ ਕੇ ਉਹ ਪੂਜਨੀਕ ਗੁਰੂ ਜੀ ਨੂੰ ਵਧਾਈ ਦੇ ਰਹੇ ਹਨ।
ਉਹਨਾਂ ਕਿਹਾ ਕਿ ਪੂਜਨੀਕ ਗੁਰੂ ਜੀ ਵੱਲੋਂ ਉਨ੍ਹਾਂ ਨੂੰ ਇਹੀ ਸਿੱਖਿਆ ਦਿੱਤੀ ਗਈ ਹੈ ਕਿ ਕਿਸੇ ਵੀ ਖੁਸ਼ੀ ਗਮੀ ਤੇ ਮੌਕੇ ਤੇ ਜ਼ਰੂਰਤਮੰਦ ਲੋਕਾਂ ਦੀ ਮੱਦਦ ਕਰਨੀ ਚਾਹੀਦੀ, ਜਿਸ ਤੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਦ੍ਰਿੜ੍ਹਤਾ ਨਾਲ ਪਹਿਰਾ ਦੇ ਰਹੀ ਹੈ, ਜਿੰਮੇਵਾਰਾਂ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਪਵਿੱਤਰ ਸਿੱਖਿਆ ਅਨੁਸਾਰ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਕੋਈ ਵੀ ਖੁਸ਼ੀ ਜ਼ਰੂਰਤਮੰਦ ਲੋਕਾਂ ਨਾਲ ਸਾਂਝੀ ਕਰਦੀ ਹੈ।
Read Also : ਮਾਨਵਤਾ ਭਲਾਈ ਦੇ ਕਾਰਜ ਕਰਕੇ ਮਲੋਟ ਦੀ ਸਾਧ-ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੁਰੂ ਪੁੰਨਿਆ ਦਾ ਸ਼ੁੱਭ ਦਿਹਾੜਾ
ਇਸ ਮੌਕੇ ਸਾਧ-ਸੰਗਤ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾ ਅਨੁਸਾਰ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਹੋਰ ਵੀਂ ਵਧ-ਚੜ ਕੇ ਕਰਦੇ ਰਹਿਣ ਦਾ ਪ੍ਰਣ ਵੀ ਕੀਤਾ। 30 ਬੱਚਿਆਂ ਨੂੰ ਸਟੇਸ਼ਨਰੀ ਸੁਨਾਮ ਬਲਾਕ ਦੀ ਸਾਧ-ਸੰਗਤ ਅਤੇ ਜਿੰਮੇਵਾਰਾਂ ਵੱਲੋਂ ਵੰਡੀ ਗਈ, ਇਸ ਦੇ ਨਾਲ ਹੀ ਸੁਨਾਮ ਬਲਾਕ ਦੀ ਆਈਟੀ ਵਿੰਗ ਦੀ ਟੀਮ ਵੱਲੋਂ 9 ਜ਼ਰੂਰਤਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਸੁਨਾਮ ਸ਼ਹਿਰ ਦੇ 15 ਮੈਂਬਰ ਬਾਈ ਗੁਲਜਾਰ ਸਿੰਘ ਇੰਸਾ ਜੀ ਦੇ ਪਰਿਵਾਰ ਵੱਲੋਂ ਦੋ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ।
ਇਸ ਮੌਕੇ ਸੁਨਾਮ ਸ਼ਹਿਰ ਦੇ ਭੈਣ ਬਲਜੀਤ ਇੰਸਾਂ ਪਤਨੀ ਬੰਟੀ ਬਾਵਾ ਇੰਸਾਂ ਵੱਲੋਂ ਆਪਣੀ ਬੇਟੀ ਦੀਪੂ ਬਾਵਾ ਦੇ ਵਿਦੇਸ਼ ਜਾਣ ਦੀ ਖੁਸ਼ੀ ਵਿੱਚ ਜਰੂਰਤਮੰਦ ਲੋਕਾਂ ਦੀ ਭਲਾਈ ਦੇ ਲਈ ਕੀਤੇ ਜਾ ਰਹੇ ਕਾਰਜਾਂ ਦੇ ਵਿੱਚ ਆਪਣਾ ਯੋਗਦਾਨ ਪਾਇਆ। ਇਸ ਮੌਕੇ ਗਗਨਦੀਪ ਇੰਸਾਂ, ਅਮਰਿੰਦਰ ਬੱਬੀ ਇੰਸਾਂ, ਸਹਿਦੇਵ ਇੰਸਾਂ, ਭਗਵਾਨ ਇੰਸਾਂ, ਭੈਣ ਕਮਲੇਸ ਇੰਸਾਂ, ਭੈਣ ਨਿਰਮਲਾ ਇੰਸਾ (ਸਾਰੇ 85 ਮੈਂਬਰ), ਪਿੰਡਾਂ ਦੇ 15 ਮੈਂਬਰ, ਅਤੇ ਵੱਡੀ ਗਿਣਤੀ ਦੇ ਵਿੱਚ ਸਾਧ-ਸੰਗਤ ਨੇ ਨਾਮ ਚਰਚਾ ਵਿੱਚ ਸ਼ਿਰਕਤ ਕੀਤੀ।