ਸੁਨੀਲ ਜਾਖੜ ਨੂੰ ਨਹੀਂ ਕੀਤਾ ਮੁਅੱਤਲ, ਪਾਰਟੀ ‘ਚ ਨਹੀਂ ਮਿਲੇਗਾ ਕੋਈ ਅਹੁਦਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੂੰ ਪਾਰਟੀ ’ਚੋਂ ਨਹੀਂ ਕੱਢਿਆ ਜਾਵੇਗਾ ਪਰ ਉਨ੍ਹਾਂ ਨੂੰ ਦੋ ਸਾਲਾਂ ਤੱਕ ਪਾਰਟੀ ’ਚ ਕੋਈ ਅਹੁਦਾ ਵੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਨੂੰ ਕਾਂਗਰਸ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ’ਚ ਅਨੁਸ਼ਾਸ਼ਨ ਭੰਗ ਕਰਨ ਦਾ ਦੋਸ਼ ਲੱਗਿਆ ਸੀ ਜਿਸ ’ਤੇ ਕਾਂਗਰਸ ਅਨੁਸ਼ਾਸਨੀ ਕਮੇਟੀ ਨੇ ਜਾਖੜ ਨੂੰ ਦੋ ਸਾਲ ਲਈ ਪਾਰਟੀ ’ਚੋਂ ਕੱਢਣ ਲਈ ਸਿਫਾਰਿਸ਼ ਕੀਤੀ ਸੀ। ਇਸ ਨੂੰ ਅੰਤਿਮ ਮਨਜ਼ੂਰੀ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਗਿਆ ਸੀ। ਜਿਸ ’ਤੇ ਕਾਂਗਰਸ ਹਾਈਕਮਾਨ ਨੇ ਸੁਨੀਲ ਜਾਖੜ (Sunil Jakhar) ਪ੍ਰਤੀ ਨਰਮੀ ਵਰਤਦਿਆਂ ਉਨ੍ਹਾਂ ਨੂੰ ਪਾਰਟੀ ’ਚੋਂ ਬਾਹਰ ਨਹੀਂ ਕੀਤਾ ਸਗੋਂ ਉਨ੍ਹਾਂ ਨੂੰ ਦੋ ਸਾਲਾਂ ਤੱਕ ਕੋਈ ਅਹੁਦਾ ਨਹੀਂ ਦਿੱਤਾ ਜਾਵੇਗਾ।
ਜਿਕਰਯੋਗ ਹੈ ਕਿ ਸੁਨੀਲ ਜਾਖੜ ਲਗਾਤਾਰ ਪਾਰਟੀ ਦੀ ਲੀਡਰਸ਼ਿਪ ’ਤੇ ਹਮਲੇ ਕਰ ਰਹੇ ਸਨ ਤੇ ਬੀਤੇ ਕੁਝ ਦਿਨ ਪਹਿਲਾਂ ਉਨਾਂ ਨੇ ਬਿਨਾਂ ਨਾਂਅ ਲਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਹੀ ਦਲਿਤ ਹੋਣ ਕਰਕੇ ਕਾਫ ਜ਼ਿਆਦਾ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਤੇ ਆਮ ਲੋਕਾਂ ਨੇ ਵੀ ਉਨ੍ਹਾਂ ਦੀ ਜੰਮ ਕੇ ਨਿਖੇਧੀ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ