ਸੁਨੀਲ ਜਾਖੜ ਦਾ ਦਾਅਵਾ ਪਕਿਸਤਾਨ ’ਚ ਘੜੀ ਜਾ ਰਹੀ ਹੈ ਬੇਅਦਬੀ ਦੀ ਸਾਜਿਸ਼

ਸੁਨੀਲ ਜਾਖੜ ਦਾ ਦਾਅਵਾ ਪਕਿਸਤਾਨ ’ਚ ਘੜੀ ਜਾ ਰਹੀ ਹੈ ਬੇਅਦਬੀ ਦੀ ਸਾਜਿਸ਼

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ’ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ’ਤੇ ਕਾਂਗਰਸ ਪ੍ਰਚਾਰ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਇੱਕ ਵੱਡਾ ਖੁਲਾਸਾ ਕਰਦਿਆਂ ਕਿਹਾ ਕਿ ਸਰਹੱਦ ਪਾਰੋਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜ਼ਿਸ਼ ਘੜੀ ਜਾ ਰਹੀ ਹੈ।

ਜਾਖੜ ਨੇ ਕਿਹਾ ਕਿ ਮੈਂ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਦਾ ਹਾਂ। ਮੇਰੀ ਅਪੀਲ ਹੈ ਕਿ ਅਜਿਹੇ ਸਮੇਂ ਵਿੱਚ ਸਾਨੂੰ ਸ਼ਾਂਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਹੀਂ ਵਾਪਰਨਗੀਆਂ। ਪਰ ਅਜਿਹੇ ਯਤਨ ਜ਼ਰੂਰ ਕੀਤੇ ਜਾ ਸਕਦੇ ਹਨ ਕਿ ਜਦੋਂ ਦੋਸ਼ੀ ਫੜਿਆ ਜਾਂਦਾ ਹੈ ਤਾਂ ਉਸ ਨੂੰ ਸਜ਼ਾ ਦੇਣ ਦੀ ਬਜਾਏ ਉਸ ਨੂੰ ਜਾਂਚ ਲਈ ਸੌਂਪਿਆ ਜਾਵੇ। ਇਸ ਨਾਲ ਅਸੀਂ ਇਸ ਦੀ ਜੜ੍ਹ ਤੱਕ ਪਹੁੰਚ ਸਕਾਂਗੇ ਅਤੇ ਸਟੀਕ ਕਾਰਵਾਈ ਕੀਤੀ ਜਾ ਸਕੇਗੀ।

ਪੰਜਾਬ ’ਚ ਚੋਂਣਾਂ ਨੂੰ ਲੇ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼

ਪੰਜਾਬ ਵਿੱਚ ਕੁਝ ਹੀ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਬੇਅਦਬੀ ਕਾਰਨ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ। ਇਸ ਕਾਰਨ ਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ ਕਿ ਚੋਣਾਂ ਮੌਕੇ ਗੜਬੜ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਅਲਰਟ ਵੀ ਭੇਜਿਆ ਹੈ।

ਪੰਜਾਬ ‘ਚ ਲਗਾਤਾਰ ਦੂਜੇ ਦਿਨ ਬੇਅਦਬੀ ਦੀ ਘਟਨਾ ਵਾਪਰੀ : ਕਪੂਰਥਲਾ ‘ਚ  ਬੇਅਦਬੀ ਕਰਨ ਵਾਲੇ ਨੌਜਵਾਨ ਦੀ ਭੀੜ ਵੱਲੋਂ ਕੁੱਟਮਾਰ, ਮੌਤ

ਕਪੂਰਥਲਾ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਭੀੜ ਵੱਲੋਂ ਕੁੱਟਮਾਰ, ਮੌਤ

(ਸੱਚ ਕਹੂੰ ਨਿਊਜ਼) ਕਪੂਰਥਲਾ। ਬੀਤੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ’ਚ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ ਤੇ ਉਸ ਤੋਂ ਅਗਲੇ ਦਿਨ ਇੱਕ ਹੋਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਅੱਜ ਕਪੂਰਥਲਾ ਦੇ ਨਿਜ਼ਾਮਪੁਰ ਮੋੜ ਸ੍ਰੀ ਗੁਰਦੁਆਰਾ ਸਾਹਿਬ ‘ਚ ਬੇਅਦਬੀ ਦੀ ਘਟਨਾ ਵਾਪਰੀ। ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ ਤੇ ਭੀੜ ਨੇ ਉਕਤ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਨੂੰ ਐਤਵਾਰ ਸਵੇਰੇ ਹੀ ਪਿੰਡ ਵਾਸੀਆਂ ਨੇ ਬੇਅਦਬੀ ਦੇ ਦੋਸ਼ ‘ਚ ਫੜ ਲਿਆ ਸੀ। ਇਸ ਤੋਂ ਬਾਅਦ ਉਸਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ।

ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲਿਜਾਣ ਦੀ ਕੋਸ਼ਿਸ਼ ਕੀਤੀ ਗਈ ਪਰ ਦੌਰਾਨ ਪੁਲਿਸ ਦੀ ਭੀੜ ਨਾਲ ਝੜਪ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਹਵਾ ਵਿੱਚ ਫਾਇਰਿੰਗ ਵੀ ਕੀਤੀ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦਾ ਭਰੋਸਾ ਦਿੱਤਾ, ਪਰ ਭੀੜ ਨੇ ਕੋਈ ਗੱਲ ਨਾ ਸੁਣੀ ਅਤੇ ਮੁਲਜ਼ਮ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਜਿਕਰਯੋਗ ਹੈ ਕਿ ਇਹ ਸੂਬੇ ’ਚ ਲਗਾਤਾਰ ਦੂਜਾ ਦਿਨ ਹੈ ਜਦੋਂ ਬੇਅਦਬੀ ਕਰਨ ਵਾਲੇ ਵਿਅਕਤੀ ਦੀ ਹੱਤਿਆ ਕੀਤੀ ਗਈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਸ਼ਾਮ ਨੂੰ ਅੰਮ੍ਰਿਤਸਰ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ, ਜਿਸ ਦੌਰਾਨ ਉਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ….

ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਭੀੜ ਵੱਲੋਂ ਕੁੱਟਮਾਰ, ਮੌਤ

ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੀ ਭੀੜ ਵੱਲੋਂ ਕੁੱਟਮਾਰ, ਮੌਤ

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਇੱਕ ਵਿਅਕਤੀ ਵੱਲੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਮੌਕੇ ਤੋਂ ਹੀ ਸੇਵਾਦਾਰਾਂ ਨੇ ਕਾਬੂ ਕਰ ਲਿਆ ਸੀ। ਨੌਜਵਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਬਣੇ ਜੰਗਲੇ ਨੂੰ ਪਾਰ ਕਰਕੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਉਥੇ ਮੌਜੂਦ ਸੇਵਾਦਾਰਾਂ ਨੇ ਨੌਜਵਾਨ ਨੂੰ ਫੜ ਲਿਆ ਤੇ ਮੌਜੂਦ ਭੀੜ ਨੇ ਨੌਜਵਾਨ ਦੀ ਕੁੱਟਮਾਰ ਕਰਨ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਉਕਤ ਵਿਅਕਤੀ ਦੀ ਮੌਤ ਹੋ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ