ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਇੱਕ ਮਹੀਨੇ ਵਿੱਚ: ਅਰੁਨਾ ਚੌਧਰੀ

ਵਰਕਰਾਂ ਦੇ ਵਫ਼ਦ ਨੂੰ ਹੋਰ ਮੰਗਾਂ ਵੀ ਛੇਤੀ ਮੰਨਣ ਦਾ ਭਰੋਸਾ ਦਿੱਤਾ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ (Aruna Chaudhary) ਨੇ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਇੱਕ ਮਹੀਨੇ ਵਿੱਚ ਕਰਨ ਦਾ ਸਿਧਾਂਤਕ ਤੌਰ ‘ਤੇ ਫੈਸਲਾ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਕੈਬਨਿਟ ਮੰਤਰੀ ਨੇ ਆਂਗਨਵਾੜੀ ਵਰਕਰਾਂ ਦੇ ਵਫ਼ਦ ਨਾਲ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਕੀਤਾ।

ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀਮਤੀ ਅਰੁਨਾ ਚੌਧਰੀ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਨੂੰ ਤੈਅ ਸਮਾਂ ਹੱਦ ਵਿੱਚ ਭਰੀਆਂ ਜਾਣਗੀਆਂ, ਜਦੋਂ ਕਿ ਸਾਰੀਆਂ ਯੋਗ ਆਂਗਨਵਾੜੀ ਵਰਕਰਾਂ ਨੂੰ ਇੱਕ ਮਹੀਨੇ ਵਿੱਚ ਸੁਪਰਵਾਈਜ਼ਰ ਵਜੋਂ ਤਰੱਕੀ ਦਿੱਤੀ ਜਾਵੇਗੀ। ਉਨਾਂ ਆਂਗਨਵਾੜੀ ਕੇਂਦਰ ਸਥਾਪਤ ਕਰਨ ਲਈ ਇਮਾਰਤਾਂ ਦਾ ਕਿਰਾਇਆ ਵੀ ਵਧਾਉਣ ਦੀ ਸਹਿਮਤੀ ਦਿੱਤੀ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੀ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਗੁਰਪ੍ਰੀਤ ਕੌਰ ਸਪਰਾ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਪ੍ਰਧਾਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਸੀਟੂ ਊਸ਼ਾ ਰਾਣੀ, ਪ੍ਰਧਾਨ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਹਰਜੀਤ ਕੌਰ, ਪ੍ਰਧਾਨ ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਹਰਗੋਬਿੰਦ ਕੌਰ ਅਤੇ ਪ੍ਰਧਾਨ ਆਲ ਇੰਡੀਆ ਵਰਕਰਜ਼ ਹੈਲਪਰਜ਼ ਯੂਨੀਅਨ ਸਰੋਜ ਛੱਪੜੀਵਾਲਾ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।