ਸੁਪਰੀਮ ਕੋਰਟ ‘ਚ 9 ਜੱਜਾਂ ਦੀ ਨਿਯੁਕਤੀ ਸਿਫ਼ਾਰਸ਼ ਮੰਜੂਰ

Supreme Court Sachkahoon

ਸੁਪਰੀਮ ਕੋਰਟ ‘ਚ 9 ਜੱਜਾਂ ਦੀ ਨਿਯੁਕਤੀ ਸਿਫ਼ਾਰਸ਼ ਮੰਜੂਰ

ਨਵੀਂ ਦਿੱਲੀ (ਏਜੰਸੀ)। ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਤਿੰਨ ਔਰਤਾਂ ਸਮੇਤ ਨੌਂ ਨਵੇਂ ਜੱਜਾਂ ਦੀ ਨਿਯੁਕਤੀ ਬਾਰੇ ਸੁਪਰੀਮ ਕੋਰਟ ਕਾਲਜੀਅਮ ਦੀ ਸਿਫਾਰਸ਼ ਨੂੰ ਸਵੀਕਾਰ ਕਰ ਲਿਆ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਦੱਸਿਆ ਕਿ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਾਲਜੀਅਮ ਦੀ ਸਿਫਾਰਿਸ਼ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਇਸ ਸਬੰਧੀ ਰਸਮੀ ਨੋਟੀਫਿਕੇਸ਼ਨ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਸੁਪਰੀਮ ਕੋਰਟ ਦੇ ਨਵੇਂ ਜੱਜਾਂ ਵਿੱਚ ਜਸਟਿਸ ਬੀਵੀ ਨਾਗਰਥਨਾ, ਜਸਟਿਸ ਬੇਲਾ ਐਮ ਤ੍ਰਿਵੇਦੀ, ਜਸਟਿਸ ਹਿਮਾ ਕੋਹਲੀ, ਜਸਟਿਸ ਸੀਟੀ ਰਵੀਕੁਮਾਰ, ਜਸਟਿਸ ਐਮਐਮ ਸੁੰਦਰਰੇਸ਼ ਅਤੇ ਸੀਨੀਅਰ ਵਕੀਲ ਅਤੇ ਸਾਬਕਾ ਵਧੀਕ ਸਾਲਿਸਿਟਰ ਜਨਰਲ ਪੀਐਸ ਨਰਸਿਮਹਾ ਸ਼ਾਮਲ ਸਨ। ਜਸਟਿਸ ਨਾਗਰਥਨਾ ਦੇਸ਼ ਦੀ ਪਹਿਲੀ ਮਹਿਲਾ ਮੁੱਖ ਜੱਜ (ਸੀਜੇਆਈ) ਬਣਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤੋਂ ਇਲਾਵਾ ਜਸਟਿਸ ਅਭੈ ਸ੍ਰੀਨਿਵਾਸ ਓਕਾ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਵੀ ਸੁਪਰੀਮ ਕੋਰਟ ਵਿੱਚ ਨਿਯੁਕਤ ਜੱਜਾਂ ਵਿੱਚ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ