ਸੁਪਰੀਮ ਕੋਰਟ ਕਾਲੇਜੀਅਮ ਨੇ ਛੇ ਨਿਆਂਇਕ ਅਧਿਕਾਰੀਆਂ ਨੂੰ ਦਿੱਲੀ ਹਾਈ ਕੋਰਟ ਦਾ ਜੱਜ ਬਣਾਉਣ ਦੀ ਸਿਫ਼ਾਰਸ਼ ਕੀਤੀ

Delhi High Court Judges Sachkahoon

ਸੁਪਰੀਮ ਕੋਰਟ ਕਾਲੇਜੀਅਮ ਨੇ ਛੇ ਨਿਆਂਇਕ ਅਧਿਕਾਰੀਆਂ ਨੂੰ ਦਿੱਲੀ ਹਾਈ ਕੋਰਟ ਦਾ ਜੱਜ ਬਣਾਉਣ ਦੀ ਸਿਫ਼ਾਰਸ਼ ਕੀਤੀ

ਨਵੀਂ ਦਿੱਲੀ। ਸੁਪਰੀਮ ਕੋਰਟ ਕਾਲੇਜੀਅਮ ਨੇ ਦਿੱਲੀ ਹਾਈ ਕੋਰਟ ਦੇ ਜੱਜਾਂ (Delhi High Court Judges) ਵਜੋਂ ਛੇ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਦੀ ਸਿਫ਼ਾਰਸ਼ ਕੀਤੀ ਹੈ। ਸੁਪਰੀਮ ਕੋਰਟ ਦੀ ਵੈੱਬਸਾਈਟ ਦੇ ਮੁਤਾਬਕ 1 ਫਰਵਰੀ ਨੂੰ ਹੋਈ ਕਾਲੇਜੀਅਮ ਦੀ ਮੀਟਿੰਗ ਨੇ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੇ ਅਹੁਦੇ ’ਤੇ ਨਿਯੁਕਤੀ ਲਈ ਤਿੰਨ ਮਹਿਲਾਂ ਨਿਆਂਇਕ ਅਧਿਕਾਰੀਆਂ ਅਤੇ ਬਰਾਬਰ ਗਿਣਤੀ ਵਿੱਚ ਪੁਰਸ਼ ਨਿਆਂਇਕ ਅਧਿਕਾਰੀਆਂ ਦੀ ਸਿਫ਼ਾਰਸ਼ ਕਰਨ ਦਾ ਫੈਸਲਾ ਲਿਆ ਸੀ। ਵੈੱਬਸਾਈਟ ਮੁਤਾਬਕ ਨਿਆਂਇਕ ਅਧਿਕਾਰੀ-ਪੂਨਮ ਏ.ਬਾਬਾ, ਨੀਨਾ ਬਾਂਸਲ ਕ੍ਰਿਸ਼ਨਾ, ਦਿਨੇਸ਼ ਕੁਮਾਰ ਸ਼ਰਮਾ, ਅਨੂਪ ਕੁਮਾਰ ਮੈਂਦਿਰੱਤਾ, ਸਵਰਨ ਕਾਂਤਾ ਸ਼ਰਮਾ ਅਤੇ ਸੁਧੀਰ ਕੁਮਾਰ ਜੈਨ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਗਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ