ਸ਼ੰਭੂ ਬਾਰਡਰ ਸਬੰਧੀ ਸੁਪਰੀਮ ਕੋਰਟ ਦੀ ਟਿੱਪਣੀ, ਜਾਣੋ ਕੀ ਕਿਹਾ…

Shambhu Border

ਚੰਡੀਗੜ੍ਹ। ਕਿਸਾਨਾਂ ਵੱਲੋਂ ਲਾਏ ਗਏ ਧਰਨੇ ਦੌਰਾਨ ਬੰਦ ਹੋਏ ਸੰਭੂ ਬਾਰਡਰ ਲਈ ਮਾਣਯੋਗ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ? ਇਹ ਟਿੱਪਣ ਸ਼ੰਭੂ ਬਾਰਡਰ ਉਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕੀਤੀ ਗਈ ਹੈ। ਅਦਾਲਤ ਨੇ ਆਖਿਆ ਹੈ ਕਿ ਕੋਈ ਸਰਕਾਰ ਕਿਸੇ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ। ਟਰੈਫਿਕ ਨੂੰ ਕੰਟਰੋਲ ਕਰਨਾ ਸੂਬਾ ਸਰਕਾਰ ਦਾ ਕੰਮ ਹੈ। ਮਾਣਯੋਗ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸੂਬਾ ਸਰਕਾਰ ਹਾਈਵੇਅ ਨੂੰ ਖੁੱਲ੍ਹਾ ਰੱਖੇ ਤੇ ਉਸ ’ਤੇ ਟਰੈਫਿਕ ਵਿਵਸਥਾ ਨੂੰ ਵੀ ਕੰਟਰੋਲ ਵਿੱਚ ਰੱਖੇ। (Shambhu Border)

ਅਜੇ ਤੱਕ ਨਹੀਂ ਹੋਈ ਕੋਈ ਹਿੱਲਜੁੱਲ | Shambhu Border

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ’ਤੇ ਲਾਏ ਗਏ ਬੈਰੀਕੇਡਾਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਅਜੇ ਤੱਕ ਹਰਿਆਣਾ ਵਾਲੇ ਪਾਸੇ ਤੋਂ ਕੋਈ ਹਿੱਲਜੁੱਲ ਨਾ ਹੋਈ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਹਰਿਆਣਾ ਪ੍ਰਸ਼ਾਸਨ ਵੱਲੋਂ ਇੱਥੇ ਆਪਣੀ ਫੋਰਸ ਵਧਾ ਦਿੱਤੀ ਗਈ ਹੈ।

ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਇੱਥੇ 13 ਫਰਵਰੀ ਤੋਂ ਆਪਣਾ ਪੱਕਾ ਮੋਰਚਾ ਬਣਾਇਆ ਹੋਇਆ ਹੈ, ਜਦੋਂ ਤੋਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸੰਭੂ ਬਾਰਡਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਸੀ। ਇੱਥੇ ਧਰਤੀ ਵਿੱਚ ਲੋਹੇ ਦੇ ਕਿੱਲ ਗੱਢੇ ਹੋਣ ਸਮੇਤ ਕਈ ਲੇਅਰਾਂ ਵਿੱਚ ਰਸਤੇ ਨੂੰ ਬੰਦ ਕੀਤਾ ਹੋਇਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਬਾਰਡਰ ’ਤੇ ਕਿਸੇ ਪ੍ਰਕਾਰ ਦੀਆਂ ਕੋਈ ਰੋਕਾਂ ਹਟਾਉਣ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ, ਜਿਸ ਤਰ੍ਹਾਂ ਪਹਿਲਾਂ ਸਥਿਤੀ ਬਣੀ ਹੋਈ ਸੀ, ਉਸੇ ਤਰ੍ਹਾਂ ਹੀ ਹੈ।

Also Read : Punjab News: ਹੁਣੇ-ਹੁਣੇ ਪੰਜਾਬ ਤੋਂ ਆਈ ਵੱਡੀ ਖਬਰ, ਅੰਮ੍ਰਿਤਪਾਲ ਸਿੰਘ ਦਾ ਭਰਾ ਗ੍ਰਿਫਤਾਰ

ਉਨ੍ਹਾਂ ਆਖਿਆ ਕਿ ਇੱਥੇ ਅੱਜ ਪਲਾਸਟਿਕ ਦਾ ਸ਼ੱੈਡ ਉਸਾਰਿਆ ਗਿਆ ਹੈ, ਜੋ ਕਿ ਪਹਿਲਾਂ ਨਹੀਂ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਵਾਲੇ ਪਾਸੇ ਤੋਂ ਅੱਜ ਇੱਥੇ ਆਪਣੀ ਫੋਰਸ ਜ਼ਰੂਰ ਵਧਾਈ ਗਈ। ਕਿਸਾਨ ਆਗੂ ਮਨਜੀਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੇ ਦੋਵਾਂ ਫੋਰਮਾਂ ਵੱਲੋਂ ਆਪਣੀ ਮੀਟਿੰਗ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਦਿੱਲੀ ਜਾਣ ਵਾਲੀ ਸਬੰਧੀ ਅਗਲਾ ਫੈਸਲਾ ਲਿਆ ਜਾਵੇਗਾ। ਕਿਸਾਨਾਂ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਵੱਡੀ ਗਿਣਤੀ ਕਿਸਾਨ ਮੁੜ ਪਹੁੰਚਣ ਲੱਗੇ ਹਨ। ਕਿਸਾਨਾਂ ਵੱਲੋਂ ਆਪਣੀਆਂ ਜਿਹੜੀਆਂ ਮੰਗਾਂ ਨੂੰ ਲੈ ਕੇ ਧਰਨਾ ਲਾਇਆ ਹੋਇਆ ਹੈ, ਉਨ੍ਹਾਂ ਮੰਗਾਂ ਦੀ ਪੂਰਤੀ ਲਈ ਉਹ ਦ੍ਰਿੜ ਹਨ ਅਤੇ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹਰ ਹਰਬਾ ਵਰਤਣਗੇ। ਕਿਸਾਨਾਂ ਨੇ ਆਖਿਆ ਕਿ ਹੁਣ ਦੇਖਦੇ ਹਾਂ ਕਿ ਹਰਿਆਣਾ ਸਰਕਾਰ ਵੱਲੋਂ ਕਦੋਂ ਮਾਨਯੋਗ ਹਾਈਕੋਰਟ ਦੇ ਫੈਸਲੇ ਨੂੰ ਮੰਨਿਆ ਜਾਵੇਗਾ।