ਸੁਪਰੀਮ ਕੋਰਟ ਨੇ ਬਜਟ 2019 ਰੱਦ ਕਰਨ ਵਾਲੀ ਪਟੀਸ਼ਨ ਕੀਤੀ ਖਾਰਜ

Supreme Court, Dismisses, Petition, Cancellation, Budge

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਇਕ ਫਰਵਰੀ ਨੂੰ ਪੇਸ਼ ਅੰਤਰਿਮ ਬਜਟ ਨੂੰ ਰੱਦ ਕਰਨ ਲਈ ਦਾਇਰ ਇਕ ਪਟੀਸ਼ਨ ਸੋਮਵਾਰ ਨੂੰ ਖਾਰਜ ਕਰ ਦਿੱਤੀ। ਇਸ ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਸੀ ਕਿ ਸੰਵਿਧਾਨ ‘ਚ ਅੰਤਰਿਮ ਬਜਟ ਦਾ ਕੋਈ ਪ੍ਰਬੰਧ ਨਹੀਂ ਹੈ। ਚੀਫ ਜਸਟਿਸ ਰੰਜਨ ਗੋਗੋਈ ਅਤੇ ਜਸਟਿਸ ਸੰਜੀਵ ਖੰਨਾ ਦੀ ਬੈਂਚ ਨੇ ਐਡਵੋਕੇਟ ਮਨੋਹਰ ਲਾਲ ਸ਼ਰਮਾ ਦੀ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਉਹ ਇਸ ‘ਤੇ ਵਿਚਾਰ ਕਰਨ ਦੀ ਇਛੁੱਕ ਨਹੀਂ ਹੈ। ਮਨੋਹਰ ਲਾਲ ਸ਼ਰਮਾ ਨੇ ਵਿਅਕਤੀਗੱਤ ਰੂਪ ਨਾਲ ਇਹ ਪਟੀਸ਼ਨ ਦਾਇਰ ਕੀਤੀ ਸੀ।

ਸ਼ਰਮਾ ਨੇ ਆਪਣੀ ਪਟੀਸ਼ਨ ‘ਚ ਕਿਹਾ ਸੀ ਕਿ ਸੰਵਿਧਾਨ ‘ਚ ਪੂਰਨ ਬਜਟ ਅਤੇ ਲੇਖਾ-ਜੋਖਾ ਪੇਸ਼ ਕਰਨ ਦਾ ਪ੍ਰਬੰਧ ਹੈ। ਲੋਕ ਸਭਾ ‘ਚ ਇਕ ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕੀਤਾ ਗਿਆ ਸੀ, ਜਿਸ ‘ਚ ਮੱਧਮ ਵਰਗ ਅਤੇ ਕਿਸਾਨਾਂ ਲਈ ਕਈ ਰਾਹਤਾਂ ਦਾ ਐਲਾਨ ਕੀਤਾ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।