ਜਾਤੀ ਆਧਾਰਿਤ ਰਾਖਵਾਂਕਰਨ ਖਤਮ ਕਰਨ ਸਬੰਧੀ ਪਟੀਸ਼ਨ ਰੱਦ
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸਿੱਖਿਆ ’ਚ ਜਾਤੀ ਅਧਾਰਿਤ ਰਾਖਵਾਂਕਰਨ ਵਿਵਸਥਾ ਨੂੰ ਖ਼ਤਮ ਕਰਨ ਸਬੰਧੀ ਪਟੀਸ਼ਨ ਦੀ ਸੁਣਵਾਈ ਤੋਂ ਸ਼ੁੱਕਰਵਾਰ ਨੂੰ ਨਾਂਹ ਕਰ ਦਿੱਤੀ ਜਸਟਿਸ ਐਲ. ਨਾਗੇਸ਼ਵਰ ਰਾਓ ਤੇ ਜਸਟਿਸ ਐਸ. ਰਵਿੰਦਰ ਭਟ ਦੀ ਬੈਂਚ ਨੇ ਡਾ. ਸੁਭਾਸ਼ ਵਿਜੈਰਨ ਦੀ ਪਟੀਸ਼ਨ ਇਹ ਕਹਿੰਦਿਆਂ ਰੱਦ ਕਰ ਦਿੱਤੀ ਕਿ ਉਹ ਇਸ ਪਟੀਸ਼ਨ ਦੀ ਸੁਣਵਾਈ ਦੇ ਪੱਖ ’ਚ ਨਹੀਂ ਹੈ।
ਇਸ ਤੋਂ ਬਾਅਦ ਪਟੀਸ਼ਨਰ ਨੇ ਅਦਾਲਤ ਤੋਂ ਪਟੀਸ਼ਨ ਵਾਪਸ ਲੈਣ ਦੀ ਇਜ਼ਾਜਤ ਮੰਗੀ, ਜਿਸ ਨੂੰ ਉਸ ਨੇ ਸਵੀਕਾਰ ਕਰ ਲਿਆ ਪਟੀਸ਼ਨਰ ਦੀ ਮੰਗ ਸੀ ਕਿ ਜਾਤੀ ਆਧਾਰਿਤ ਰਾਖਵਾਂਕਰਨ ਨੂੰ ਖਤਮ ਕਰਨ ਦੀ ਸਮਾਂ ਹੱਦ ਤੈਅ ਕਰਨ ਦਾ ਨਿਦਰੇਸ਼ ਦਿੱਤਾ ਜਾਣਾ ਚਾਹੀਦਾ ਹੈ ਪਟੀਸ਼ਨਰ ਦਾ ਕਹਿਣਾ ਸੀ ਕਿ ਰਾਖਵਾਂਕਰਨ ਤਹਿਤ ਯੋਗ ਉਮੀਦਵਾਰ ਦੀ ਸੀਟ ਤੁਲਨਾਤਮਕ ਤੌਰ ’ਤੇ ਘੱਟ ਯੋਗ ਉਮੀਦਵਾਰ ਨੂੰ ਦੇ ਦਿੱਤੀ ਜਾਂਦੀ ਹੈ, ਜਿਸ ਨਾਲ ਦੇਸ਼ ਦੀ ਤਰੱਕੀ ਪ੍ਰਭਾਵਿਤ ਹੁੰਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।