ਆਗਰਾ ’ਚ ਬੰਦ 13 ਕੈਦੀਆਂ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ
ਨਵੀਂ ਦਿੱਲੀ । ਸੁਪਰੀਮ ਕੋਰਟ ਨੇ ਪਿਛਲੇ ਡੇਢ ਨਾਲ ਦੋ ਦਹਾਕਿਆਂ ਤੋਂ ਆਗਰਾ ਜੇਲ੍ਹ ’ਚ ਬੰਦ 13 ਕੈਦੀਆਂ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਕਰਨ ਦਾ ਅੱਜ ਆਦੇਸ਼ ਦਿੱਤਾ ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਵੀ. ਰਮਾਸੁਬਰਮਣੀਅਮ ਦੀ ਬੈਂਚ ਨੇ ਸਾਰੇ 13 ਕੈਦੀਆਂ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਇਸ ’ਚ ਕੋਈ ਵਿਵਾਦ ਨਹੀਂ ਹੈ ਕਿ ਇਨ੍ਹਾਂ 13 ਪਟੀਸ਼ਨਰਾਂ ਨੂੰ ਕਿਸ਼ੋਰ ਨਿਆਂ ਬੋਰਡ ਨੇ ਜੁਵੇਨਾਈਲ (ਕਿਸ਼ੋਰ) ਐਲਾਨਿਆ ਸੀ ਉਨ੍ਹਾਂ ਨਿੱਜੀ ਬਾਂਡ ਜਮ੍ਹਾ ਕਰਾਉਣ ਦੀ ਸ਼ਰਤ ’ਤੇ ਅੰਤਰਿਮ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਪੇਸ਼ ਵਕੀਲ ਗਰੀਮਾ ਪ੍ਰਸਾਦ ਨੇ ਵੀ ਇਨ੍ਹਾਂ ਕੈਦੀਆਂ ਨੂੰ ਅੰਤਰਿਮ ਜ਼ਮਾਨਤ ’ਤੇ ਰਿਹਾਅ ਕੀਤੇ ਜਾਣ ਸਬੰਧੀ ਸਹਿਮਤੀ ਪ੍ਰਗਟਾਈ।
ਕੀ ਹੈ ਮਾਮਲਾ :
ਜ਼ਿਕਰਯੋਗ ਹੈ ਕਿ ਇੱਕ ਜੁਲਾਈ ਨੂੰ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਪਟੀਸ਼ਨਰ ਦਾ ਕਹਿਣਾ ਸੀ ਕਿ ਕਿਸ਼ੋਰ ਨਿਆਂ ਬੋਰਡ ਨੇ ਇਹ ਸਥਾਪਿਤ ਕਰ ਦਿੱਤਾ ਹੈ ਕਿ ਘਟਨਾ ਦੌਰਾਨ ਇਨ੍ਹਾਂ ਕੈਦੀਆਂ ਦੀ ਉਮਰ 18 ਸਾਲ ਤੋਂ ਘੱਟ ਸੀ, ਇਸ ਦੇ ਬਾਵਜ਼ੂਦ ਇਹ ਕੈਦੀ 14 ਤੋਂ 22 ਸਾਲ ਤੋਂ ਜੇਲ੍ਹ ’ਚ ਬੰਦ ਹਨ ਅਦਾਲਤ ਨੇ ਮਾਮਲੇ ਦੀ ਸੁਣਵਾਈ ਲਈ ਅੱਜ ਦੀ ਤਾਰੀਕ ਤੈਅ ਕੀਤੀ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।