ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News ਕਲਕੱਤਾ ਹਾਈਕੋਰ...

    ਕਲਕੱਤਾ ਹਾਈਕੋਰਟ ਦੇ ਪਟਾਕਿਆਂ ‘ਤੇ ਰੋਕ ਖਿਲਾਫ਼ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

    ਕਲਕੱਤਾ ਹਾਈਕੋਰਟ ਦੇ ਪਟਾਕਿਆਂ ‘ਤੇ ਰੋਕ ਖਿਲਾਫ਼ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ

    ਨਵੀਂ ਦਿੱਲੀ। ਪੱਛਮੀ ਬੰਗਾਲ ‘ਚ ਪਟਾਕਿਆਂ ‘ਤੇ ਪਾਬੰਦੀ ਲਗਾਉਣ ਦੇ ਕਲਕੱਤਾ ਹਾਈ ਕੋਰਟ ਦੇ ਫੈਸਲੇ ਖਿਲਾਫ ਦਾਇਰ ਅਪੀਲ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਜਸਟਿਸ ਏਐਮ ਖਾਨਵਿਲਕਰ ਦੀ ਅਗਵਾਈ ਵਾਲਾ ਦੋ ਜੱਜਾਂ ਦਾ ਛੁੱਟੀਆਂ ਵਾਲਾ ਬੈਂਚ, ਜਿਸ ਵਿੱਚ ਜਸਟਿਸ ਅਜੈ ਰਸਤੋਗੀ ਵੀ ਸ਼ਾਮਲ ਹਨ, ਪਟਾਕੇ ਨਿਰਮਾਤਾਵਾਂ ਵੱਲੋਂ ਦਾਇਰ ਅਪੀਲਾਂ ਦੀ ਸੁਣਵਾਈ ਕਰੇਗਾ।

    29 ਅਕਤੂਬਰ ਨੂੰ ਕਲਕੱਤਾ ਹਾਈ ਕੋਰਟ ਨੇ ਹਰੇ ਪਟਾਕਿਆਂ ਸਮੇਤ ਹਰ ਤਰ੍ਹਾਂ ਦੇ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਸੀ। ਅਦਾਲਤ ਦੇ ਇਸ ਹੁਕਮ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਕਾਲੀ ਪੂਜਾ, ਦੀਵਾਲੀ, ਛਠ ਪੂਜਾ, ਜਗਧਾਤਰੀ ਪੂਜਾ, ਗੁਰੂ ਨਾਨਕ ਜਯੰਤੀ ਅਤੇ ਕ੍ਰਿਸਮਸ ਦੇ ਤਿਉਹਾਰਾਂ ਅਤੇ ਨਵੇਂ ਸਾਲ ਦੇ ਮੌਕੇ ‘ਤੇ ਪਟਾਕਿਆਂ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

    ਜਸਟਿਸ ਸਬਿਆਸਾਚੀ ਭੱਟਾਚਾਰੀਆ ਅਤੇ ਜਸਟਿਸ ਅਨਿWਧ ਰਾਏ ਦੀ ਅਗਵਾਈ ਵਾਲੀ ਕਲਕੱਤਾ ਹਾਈ ਕੋਰਟ ਦੀ ਬੈਂਚ ਨੇ ਆਪਣੇ ਹੁਕਮਾਂ ਵਿੱਚ ਪੁਲਿਸ ਨੂੰ ਸਖ਼ਤ ਚੌਕਸੀ ਰੱਖਣ ਅਤੇ ਤਿਉਹਾਰ ਦੌਰਾਨ ਪਟਾਕਿਆਂ ਦੀ ਵਿਕਰੀ, ਖਰੀਦ ਜਾਂ ਵਰਤੋਂ ਨਾ ਹੋਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ