ਸੁਪਰੀਮ ਕੋਰਟ ਨੇ ਹਿਜਾਬ ਵਿਵਾਦ ’ਤੇ ਸੁਣਵਾਈ ਦੇ ਸੰਕੇਤ ਦਿੱਤੇ
ਨਵੀਂ ਦਿੱਲੀ। ਕਰਨਾਟਕ ਹਿਜਾਬ ਵਿਵਾਦ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ, ਜਿਸ ਵਿੱਚ ਛੇਤੀ ਸੁਣਵਾਈ ਦੀ ਅਪੀਲ ਕੀਤੀ ਗਈ। ਚੀਫ਼ ਜਸਟਿਸ ਐਨ.ਵੀ. ਰਮਨ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਦੇ ਸਾਹਮਣੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅੱਜ ‘ਵਿਸ਼ੇਸ਼ ਜ਼ਿਕਰ’ ਤਹਿਤ ਇਸ ਮੁੱਦੇ ਦੀ ਜਲਦੀ ਸੁਣਵਾਈ ਦੀ ਮੰਗ ਕਰਦਿਆਂ ਕਿਹਾ ਕਿ ਇਹ ਜ਼ਰੂਰੀ ਹੈ।
ਚੀਫ਼ ਜਸਟਿਸ ਨੇ ਪਟੀਸ਼ਨਕਰਤਾ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ, ‘‘ਮਾਮਲਾ ਕਰਨਾਟਕ ਹਾਈ ਕੋਰਟ ਵਿੱਚ ਸੁਣਵਾਈ ਲਈ ਸੂਚੀਬੱਧ ਹੈ। ਪਹਿਲਾਂ ਸੁਣਵਾਈ ਉੱਥੇ ਹੀ ਹੋਣ ਦਿਓ। ਉਸ ਤੋਂ ਬਾਅਦ ਹੀ ਵਿਚਾਰ ਕਰਾਂਗੇ।’’ ਇਹ ਦਲੀਲੀ ਦਿੰਦੇ ਹੋਏ ਕਿ ਫੌਰੀ ਸੁਣਵਾਈ ਦੀ ਲੋੜ ਹੈ, ਸਿੱਬਲ ਨੇ ਕਿਹਾ, ‘‘ ਇਮਤਿਹਾਨ ਹੋਣ ਵਾਲੇ ਹਨ। ਸਕੂਲ ਅਤੇ ਕਾਲਜ ਬੰਦ ਹਨ। ਲੜਕੀਆਂ ’ਤੇ ਪਥਰਾਅ ਕੀਤਾ ਜਾ ਰਿਹਾ ਹੈ। ਇਸ ਮੁੱਦੇ ’ਤੇ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ।’’ ਉਨ੍ਹਾਂ ਕਿਹਾ, ‘ਮੈਂ ਇਸ ਅਦਾਲਤ ਨੂੰ ਇਸ ਪਟੀਸ਼ਲ ਨੂੰ ਸੂਚੀਬੱਧ ਕਰਨ ਦੀ ਬੇਨਤੀ ਕਰ ਰਿਹਾ ਹਾਂ।’’
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ