ਨਵੀਂ ਦਿੱਲੀ,ਏਜੰਸੀ
ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੇ ਸੀਬੀਐਸਈ ਤੋਂ ਕੇਂਦਰੀ ਸਿੱਖਿਆ ਪਾਤਰਤਾ ਪ੍ਰੀਖਿਆ (ਸੀਟੀਈਟੀ) ‘ਚ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ 10 ਫੀਸਦੀ ਰਾਖਵਾਂਕਰਨ ਦੀ ਮੰਗ ਸਬੰਧੀ ਪਟੀਸ਼ਨ ‘ਤੇ ਜਵਾਬ ਮੰਗਿਆ ਹੈ ਇੱਕ ਪਟੀਸ਼ਨ ਦਾਖਲ ਕਰਕੇ ਮੰਗ ਕੀਤੀ ਗਈ ਸੀ ਕਿ ਸੀਟੀਈਟੀ ਦੀ ਪ੍ਰੀਖਿਆ ‘ਚ ਆਮ ਵਰਗ ਦੇ ਗਰੀਬ ਉਮੀਦਵਾਰਾਂ ਨੂੰ ਵੀ ਰਾਖਵਾਂਕਰਨ ਦਾ ਲਾਭ ਦਿੱਤਾ ਜਾਵੇ।
ਇਸ ਮਾਮਲੇ ਦੀ ਸੁਣਵਾਈ ਜਸਟਿਸ ਇੰਦਰਾ ਬੈਨਰਜੀ ਤੇ ਜਸਟਿਸ ਸੰਜੀਵ ਖੰਨਾ ਦੀ ਛੁੱਟੀ ਪ੍ਰਾਪਤ ਬੈਂਚ ਕਰ ਰਹੀ ਹੈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕਰਕੇ ਇਸ ਮਾਮਲੇ ‘ਤੇ ਕੇਂਦਰ ਤੋਂ ਜਵਾਬ ਮੰਗਿਆ ਹੈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਦੀ ਤਾਰੀਕ 1 ਜੁਲਾਈ ਤੈਅ ਕੀਤੀ ਹੈ।
ਕੇਂਦਰੀ ਸਿੱਖਿਆ ਪਾਤਰਤਾ ਪ੍ਰੀਖਿਆ ‘ਚ ਆਮ ਵਰਗ ਦੇ ਗਰੀਬਾਂ ਨੂੰ ਵੀ ਲਾਭ ਦਿੱਤੇ ਜਾਣ ਦੀ ਮੰਗ ‘ਤੇ ਸੁਪਰੀਮ ਕੋਰਟ ਨੇ ਨੋਟਿਸ ਜਾਰੀ ਕੀਤਾ ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸੀਬੀਐਸਈ ਨੇ ਸੀਟੀਈਟੀ ਕਰਾਉਣ ਲਈ 23 ਜਨਵਰੀ 2019 ਨੂੰ ਇਸ਼ਤਿਹਾਰ ਜਾਰੀ ਕੀਤਾ ਸੀ, ਜਿਸ ‘ਚ ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਜ਼ਿਕਰ ਕੀਤਾ ਗਿਆ ਹੈ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।