ਦਿੱਲੀ ਦੇ ਸਿਹਤ ਮੰਤਰੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦਾ ਈਡੀ ਨੂੰ ਨੋਟਿਸ

Supreme Court

ਦਿੱਲੀ ਦੇ ਸਿਹਤ ਮੰਤਰੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਦਾ ਈਡੀ ਨੂੰ ਨੋਟਿਸ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਦੋਸ਼ੀ ਦਿੱਲੀ ਦੇ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਸਤੇਂਦਰ ਜੈਨ ਦੀ ਪਟੀਸ਼ਨ ’ਤੇ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ। ਜਸਟਿਸ ਐਮ.ਆਰ. ਸ਼ਾਹ ਅਤੇ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਸਬੰਧਤ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਡੀਈ ਨੂੰ ਇਹ ਨੋਟਿਸ ਜਾਰੀ ਕੀਤਾ। ਨੋਟਿਸ ਜਾਰੀ ਕਰਦੇ ਹੋਏ ਬੈਂਚ ਨੇ ਸਪੱਸ਼ਟ ਕੀਤਾ ਕਿ ਉਹ ਲਾਂਡਰਿੰਗ ਦੇ ਦੋਸ਼ਾਂ ਨਾਲ ਸਬੰਧਤ ਗੁਣਾਂ ’ਤੇ ਵਿਚਾਰ ਨਹੀਂ ਕਰੇਗਾ, ਪਰ ਸਿਰਫ ਹੇਠਲੀ ਅਦਾਲਤ ਵਿਚ ਚੱਲ ਰਹੇ ਕੇਸ ਦੇ ਤਬਾਦਲੇ ਨਾਲ ਸਬੰਧਤ ਵਿਵਾਦ ’ਤੇ ਵਿਚਾਰ ਕਰੇਗਾ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 31 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ।

ਕੀ ਹੈ ਮਾਮਲਾ?

ਚੀਫ਼ ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਦੀ ਛੇਤੀ ਸੁਣਵਾਈ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ ਮੰਗਲਵਾਰ ਨੂੰ ਸੀਰੀਅਲ ਨੰਬਰ ਇਕ ’ਤੇ ਮਾਮਲੇ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ ਸੀ। ਸਿੱਬਲ ਨੇ ਵਿਸ਼ੇਸ਼ ਜ਼ਿਕਰ ਦੌਰਾਨ ਇਹ ਬੇਨਤੀ ਕੀਤੀ ਸੀ। ਜੈਨ ਨੇ ਦਿੱਲੀ ਹਾਈ ਕੋਰਟ ਦੇ 1 ਅਕਤੂਬਰ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਨੇ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੇ ਉਸ ਦੀ ਹੇਠਲੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ।

ਜੈਨ ਨੇ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ, ਜਿਸ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਪਟੀਸ਼ਨ ਨੂੰ ਇੱਥੇ ਕਿਸੇ ਹੋਰ ਅਦਾਲਤ ਵਿੱਚ ਤਬਦੀਲ ਕਰਨ ਦੀ ਇਜਾਜ਼ਤ ਦਿੱਤੀ ਸੀ। ਈਡੀ ਨੇ ਮਨੀ ਲਾਂਡਰਿੰਗ ਜਾਂਚ ਦੇ ਆਧਾਰ ’ਤੇ 5 ਅਪ੍ਰੈਲ ਨੂੰ ਜੈਨ ਦੀ 4.81 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਨੂੰ ਅਸਥਾਈ ਤੌਰ ’ਤੇ ਜ਼ਬਤ ਕਰ ਲਿਆ ਸੀ। ਇਸ ਤੋਂ ਬਾਅਦ ਮੰਤਰੀ ਨੂੰ ਗਿ੍ਰਫਤਾਰ ਕਰ ਲਿਆ ਗਿਆ। ਇਹ ਮਾਮਲਾ 2015-17 ਦੌਰਾਨ ਵੱਖ-ਵੱਖ ਵਿਅਕਤੀਆਂ ਦੇ ਨਾਂਅ ’ਤੇ ਜਾਇਦਾਦ ਹਾਸਲ ਕਰਨ ਨਾਲ ਸਬੰਧਤ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ