Supreme Court: ਡੱਲੇਵਾਲ ਨੂੰ ਇਲਾਜ ਲਈ ਕਰੋ ਰਾਜੀ, ਸੁਪਰੀਮ ਕੋਰਟ ਨੇ ਦਿੱਤਾ ਤਿੰਨ ਦਿਨ ਦਾ ਸਮਾਂ
Supreme Court: ਚੰਡੀਗੜ੍ਹ (ਅਸ਼ਵਨੀ ਚਾਵਲਾ)। ਖਨੌਰੀ ਬਾਰਡਰ ਤੇ ਮਰਨ ਵਰਤ ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਮਨਾਉਣ ਲਈ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਮੁੜ ਤੋਂ ਤਿੰਨ ਦਿਨ ਦਾ ਸਮਾਂ ਦੇ ਦਿੱਤਾ ਗਿਆ ਹੈ ਇਹਨਾਂ ਅਗਲੇ ਤਿੰਨ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਦੇ ਨਾਲ ਹੀ ਉਹਨਾਂ ਨੂੰ ਮੈਡੀਕਲ ਸਹਾਇਤਾ ਦਿੱਤੀ ਜਾਏਗੀ।
Read Also : Punjab Pollution: 55 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ, ਦੁਕਾਨਦਾਰਾਂ ਦੇ ਕੱਟੇ ਚਾਲਾਨ
ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਦੇ ਦੌਰਾਨ ਪੰਜਾਬ ਸਰਕਾਰ ਵੱਲੋਂ ਆਪਣੇ ਵੱਲੋਂ ਕੀਤੀ ਗਈ ਕੋਸ਼ਿਸ਼ਾਂ ਬਾਰੇ ਦੱਸਿਆ ਗਿਆ ਅਤੇ ਨਾਲੇ ਇਹ ਤਰਕ ਵੀ ਦਿੱਤਾ ਗਿਆ ਕਿ ਜਲਦ ਹੀ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਮਨਾਉਣ ਵਿੱਚ ਕਾਮਯਾਬ ਹੋ ਜਾਣਗੇ। ਜਿਸ ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਸਮਾਂ ਹੋਰ ਦਿੱਤਾ ਗਿਆ ਹੈ। Supreme Court
ਪੰਜਾਬ ਸਰਕਾਰ ਕਰ ਰਹੀ ਹੈ ਲਗਾਤਾਰ ਡੱਲੇਵਾਲ ਨਾਲ ਗੱਲਬਾਤ | Supreme Court
ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦੱਸਿਆ ਗਿਆ ਕਿ ਜਗਜੀਤ ਸਿੰਘ ਡਲੇਵਾਲ ਦੀ ਸਿਹਤ ਠੀਕ ਹੈ ਅਤੇ ਜਿਆਦਾ ਘਬਰਾਉਣ ਦੀ ਲੋੜ ਨਹੀਂ ਹੈ ਪਰ ਫਿਰ ਵੀ ਸਰਕਾਰ ਵੱਲੋਂ ਉਹਨਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਰਾਜ਼ੀ ਕਰਨ ਦੀ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ ਅਤੇ ਜਲਦ ਹੀ ਉਹਨਾਂ ਨੂੰ ਮਨਾ ਲਿਆ ਜਾਏਗਾ।