ਸੁਪਰੀਮ ਕੋਰਟ ਵੱਲੋਂ 10 ਫੀਸਦੀ ਆਰਥਿਕ ਰਾਖਵਾਂਕਰਨ ‘ਤੇ ਰੋਕ ਤੋਂ ਨਾਂਹ

Supreme, Court, Refuses,Ban, Percent, Economic, Reservation

ਨਵੀਂ ਦਿੱਲੀ | ਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਬੈਂਚ ਨੇ ਇੱਕ ਲੋਕਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਆਮ ਵਰਗ ਦੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ‘ਤੇ ਰੋਕ ਲਾਉਣ ਤੋਂ ਨਾਂਹ ਕਰ ਦਿੱਤੀ ਬੈਂਚ ਨੇ ਰਾਖਵਾਂਕਰਨ ਨੂੰ ਚੁਣੌਤੀ ਦੇਣ ਵਾਲੀ ਗੈਰ ਸਰਕਾਰੀ ਸੰਗਠਨ (ਐਨਜੀਓ) ‘ਯੂਥ ਫਾਰ ਇਕਵਾਲਿਟੀ ਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ ਅਤੇ ਉਸ ਤੋਂ ਚਾਰ ਹਫਤੇ ਦੇ ਅੰਦਰ ਜਵਾਬ ਮੰਗਿਆ ਹੈ ਪਟੀਸ਼ਨ ‘ਚ 103ਵੇਂ ਸੰਵਿਧਾਨ ਸੰਸੋਧਨ ਐਕਟ 2019 ਨੂੰ ਚੁਣੌਤੀ ਦਿੱਤੀ ਹੈ, ਜਿਸ ਤਹਿਤ ਸਰਕਾਰੀ ਨੌਕਰੀਆਂ ਅਤੇ ਸਿੱਖਿਆ ਸੰਸਥਾਨਾਂ ‘ਚ ਆਮ ਵਰਗ ਦੇ ਕਮਜ਼ੋਰ ਲੋਕਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੀ ਵਿਵਸਥਾ ਕੀਤੀ ਗਈ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here