ਸੀਏਏ ‘ਤੇ ਜਲਦ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

ਮਾਣਯੋਗ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਸੰਪੱਤੀ ਦੇ ਮਾਮਲੇ 'ਚ ਨੋਇਡਾ ਦੇ ਸਾਬਕਾ ਮੁੱਖ ਅਭਿਅੰਤਾ ਯਾਦਵ ਸਿੰਘ

ਸੀਏਏ ‘ਤੇ ਜਲਦ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ | Supreme Court
ਸਬਰੀਮਾਲਾ ਮਾਮਲੇ ਦੀ ਸੁਣਵਾਈ ਤੋਂ ਬਾਅਦ ਹੋਵੇਗੀ ਸੁਣਵਾਈ

ਨਵੀਂ ਦਿੱਲੀ, ਏਜੰਸੀ। ਸੁਪਰੀਮ ਕੋਰਟ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਚੁਣੌਤੀ ਦੇਣ ਵਾਲੀਆਂ ਅਰਜੀਆਂ ਦੀ ਸੁਣਵਾਈ ਜਲਦ ਕਰਨ ਦੀ ਮੰਗ ਵੀਰਵਾਰ ਨੂੰ ਠੁਕਰਾ ਦਿੱਤੀ। ਕੁਝ ਅਰਜੀ ਕਰਤਾਵਾਂ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਮਾਮਲੇ ਦਾ ਚੀਫ ਮੈਜਿਸਟਰੇਟ ਸ਼ਰਦ ਅਰਵਿੰਦ ਬੋਬੜੇ ਦੀ ਪ੍ਰਧਾਨਗੀ ਵਾਲੀ ਬੇਂਚ ਦੇ ਸਾਹਮਣੇ ਵਿਸ਼ੇਸ਼ ਜਿਕਰ ਕੀਤਾ ਅਤੇ ਜਲਦ ਸੁਣਵਾਈ ਲਈ ਤਾਰੀਖ ਤੈਅ ਕਰਨ ਦੀ ਉਹਨਾਂ ਨੂੰ ਅਪੀਲ ਕੀਤੀ। ਅਦਾਲਤ ਨੇ ਕਿਹਾ ਕਿ ਸਬਰੀਮਾਲਾ ਮਾਮਲੇ ‘ਚ ਮਹਿਲਾ ਅਧਿਕਾਰ ਬਨਾਮ ਧਾਰਮਿਕ ਪਰੰਪਰਾ ਮਾਮਲੇ ਦੀ ਸੁਣਵਾਈ ਤੋਂ ਬਾਅਦ ਇਸ ਨੂੰ ਸੁਣਿਆ ਜਾਵੇਗਾ। ਤੁਸੀਂ ਹੋਲੀ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਤਾਰੀਖ ਤੈਅ ਕਰਨ ਦਾ ਨਿਵੇਦਨ ਕਰੋ। ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਅਦਾਲਤ ਨੂੰ ਦੱਸਿਆ ਕਿ ਕੇਂਦਰ ਸਰਕਾਰ ਅਗਲੇ ਹਫਤੇ ਆਪਣਾ ਜਵਾਬ ਦਾਖਲ ਕਰ ਦੇਵੇਗੀ। ਜਿਕਰਯੋਗ ਹੈ ਕਿ ਸੀਏਏ ਨੂੰ ਚੁਣੌਤੀ ਦੇਣ ਵਾਲੀਆਂ 150 ਤੋਂ ਜ਼ਿਆਦਾ ਅਰਜੀਆਂ ਸੁਣਵਾਈ ਲਈ ਪੈਂਡਿੰਗ ਹਨ। ਸਾਰੀਆਂ ਅਰਜੀਆਂ ‘ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। Supreme Court

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here