ਸੁਪਰੀਮ ਕੋਰਟ ਦਾ ਮਹਾਰਾਸ਼ਟਰ ਦੇ 12 ਵਿਧਾਇਕਾਂ ਦੀ ਮੁਅੱਤਲੀ ਦੇ ਹੁਕਮ ‘ਤੇ ਰੋਕ ਲਾਉਣ ਤੋਂ ਇਨਕਾਰ

ਸੁਪਰੀਮ ਕੋਰਟ ਦਾ ਮਹਾਰਾਸ਼ਟਰ ਦੇ 12 ਵਿਧਾਇਕਾਂ ਦੀ ਮੁਅੱਤਲੀ ਦੇ ਹੁਕਮ ‘ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਮਹਾਰਾਸ਼ਟਰ ਤੋਂ ਭਾਰਤੀ ਜਨਤਾ ਪਾਰਟੀ ਦੇ 12 ਵਿਧਾਇਕਾਂ ਦੀ ਵਿਧਾਨ ਸਭਾ ਤੋਂ ਮੁਅੱਤਲੀ ਦੇ ਹੁਕਮਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਇਨ੍ਹਾਂ ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਨਾਲ ਦੁਰਵਿਵਹਾਰ ਕਰਨ ਲਈ ਜੁਲਾਈ ਵਿੱਚ ਇੱਕ ਸਾਲ ਲਈ ਮੁਅੱਤਲ ਕਰ ਦਿੱਤਾ ਗਿਆ ਸੀ।

ਜਸਟਿਸ ਏ ਐੱਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੇ ਨੋਟਿਸ ਜਾਰੀ ਕਰਦੇ ਹੋਏ ਸਪੱਸ਼ਟ ਕੀਤਾ ਕਿ ਵਿਧਾਇਕਾਂ ਦੀ ਸੁਪਰੀਮ ਕੋਰਟ ਦੇ ਸਾਹਮਣੇ ਲੰਬਿਤ ਪਟੀਸ਼ਨ ਵਿਧਾਨ ਸਭਾ ਦੇ ਆਪਣੇ ਪਹਿਲਾਂ ਦੇ ਮੁਅੱਤਲੀ ਹੁਕਮਾਂ ਨੂੰ ਸੋਧਣ ਦੇ ਰਾਹ ਵਿੱਚ ਨਹੀਂ ਆਵੇਗੀ। ਸਿਖਰਲੀ ਅਦਾਲਤ ਨੇ ਇਸ ਸਬੰਧ ਵਿਚ ਵਿਧਾਨ ਸਭਾ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਹੈ।

ਪਟੀਸ਼ਨਕਰਤਾ ਵਿਧਾਇਕਾਂ ਵਿੱਚ ਆਸ਼ੀਸ਼ ਸ਼ੇਲਾਰ, ਸੰਜੇ ਕੁਟੇ, ਅਭਿਮਨਿਊ ਪਵਾਰ, ਗਿਰੀਸ਼ ਮਹਾਰਾਜਨ, ਅਤੁਲ ਭਟਖਲਕਰ, ਪਰਾਗ ਲਲਾਵਾਨੀ, ਹਰੀਸ਼ ਪਿੰਪਲੇ, ਯੋਗੇਸ਼ ਸਾਗਰ, ਜੈ ਕੁਮਾਰ ਰਾਵਤ, ਨਰਾਇਣ ਕੁਚੇ, ਰਾਮ ਸਤਪੁਤੇ ਅਤੇ ਬੰਟੀ ਭੰਗੜੀਆ ਸ਼ਾਮਲ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here