ਮਨੀ ਲਾਂਡਿਰੰਗ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਚਿਦੰਬਰਮ ਨੂੰ ਰਾਹਤ

Chidambaram

ਮਨੀ ਲਾਂਡਿਰੰਗ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਚਿਦੰਬਰਮ ਨੂੰ ਰਾਹਤ
106 ਦਿਨਾਂ ਬਾਅਦ ਤਿਹਾੜ ਜੇਲ੍ਹ ‘ਚੋਂ ਆਏ ਬਾਹਰ

ਨਵੀਂ ਦਿੱਲੀ (ਏਜੰਸੀ)। ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੇ 106 ਦਿਨਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਕਾਂਗਰਸੀ ਲੀਡਰ ਪੀ. ਚਿਦੰਬਰਮ Chidambaram ਨੂੰ ਵੱਡੀ ਰਾਹਤ ਮਿਲੀ ਹੈ। ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵੱਲੋਂ ਦਰਜ ਕੇਸ ‘ਚ ਸੁਪਰੀਮ ਕੋਰਟ ਨੇ ਅੱਜ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਦੋ ਲੱਖ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਆਰ ਭਾਨੁਮਤਿ, ਜਸਟਿਸ ਏਐੱਨ ਬੋਪੰਨਾ ਤੇ ਜਸਟਿਸ ਹਰਿਕੇਸ਼ ਰਾਇ ਦੀ ਬੈਂਚ ਨੇ ਕੁਝ ਸ਼ਰਤਾਂ ਨਾਲ ਪੀ ਚਿਦੰਬਰਮ ਨੂੰ ਜਮਾਨਤ ‘ਤੇ ਰਿਹਾਅ ਕਰਨ ਦਾ ਆਦੇਸ਼ ਦਿੱਤਾ। ਚਿਦੰਬਰਮ ਨੂੰ ਸੀਬੀਆਈ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ। ਇਸ ਲਈ ਉਹ 106 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ

ਅਦਾਲਤ ਨੇ ਉਨ੍ਹਾਂ ਦੇ ਵਿਦੇਸ਼ ਜਾਣ ‘ਤੇ ਰੋਕ ਲਾਉਂਦਿਆਂ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਉਹ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਨਾਲ ਸੰਪਰਕ ਨਹੀਂ ਕਰਨਗੇ ਤੇ ਨਾ ਹੀ ਕੇਸ ਬਾਰੇ ਬਿਆਨਬਾਜ਼ੀ ਕਰਨਗੇ। ਉਨ੍ਹਾਂ ‘ਤੇ ਮੀਡੀਆ ਨੂੰ ਇੰਟਰਵਿਊ ਦੇਣ ‘ਤੇ ਵੀ ਰੋਕ ਲਾ ਦਿੱਤੀ ਹੈ। ਸੀਬੀਆਈ ਵੱਲੋਂ ਦਰਜ ਕੇਸ ਵਿੱਚ ਚਿਦੰਬਰਮ ਨੂੰ 22 ਅਕਤੂਬਰ ਨੂੰ ਹੀ ਜ਼ਮਾਨਤ ਮਿਲ ਗਈ ਸੀ ਪਰ ਈਡੀ ਦੇ ਕੇਸ ਵਿੱਚ ਕੋਈ ਰਾਹਤ ਨਹੀਂ ਮਿਲੀ ਸੀ।

  • ਵਿਦੇਸ਼ ਜਾਣ ‘ਤੇ ਰੋਕ ਲਾਉਂਦਿਆਂ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ
  • ਉਹ 106 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ।
  • ਚਿਦੰਬਰਮ ਨੂੰ ਸੀਬੀਆਈ ਮਾਮਲੇ ‘ਚ ਪਹਿਲਾਂ ਹੀ ਜ਼ਮਾਨਤ ਮਿਲ ਗਈ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

# Chidambaram