ਨਵੀਂ ਦਿੱਲੀ (ਏਜੰਸੀ)। Delhi CAQM reprimanded: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ-ਐਨਸੀਆਰ ਤੇ ਆਸ-ਪਾਸ ਦੇ ਖੇਤਰਾਂ ’ਚ ਪ੍ਰਦੂਸ਼ਣ ਤੇ ਪਰਾਲੀ ਸਾੜਨ ਲਈ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੂੰ ਫਟਕਾਰ ਲਾਈ ਤੇ ਇਸ ਨੂੰ ਪਰਾਲੀ ਸਾੜਨ ’ਤੇ ਰੋਕ ਲਾਉਣ ਲਈ ਹੋਰ ਸਰਗਰਮ ਹੋਣ ਦਾ ਨਿਰਦੇਸ਼ ਦਿੱਤਾ।
ਇਹ ਵੀ ਪੜ੍ਹੋ : Indira Gandhi Canal: ਇੰਦਰਾ ਗਾਂਧੀ ਨਹਿਰ ’ਚ ਕਾਰ ਸਮੇਤ ਡਿੱਗੇ ਪਤੀ-ਪਤਨੀ, SDRF ਦੀਆਂ ਟੀਮਾਂ ਵੱਲੋਂ ਤਲਾਸ਼ ਜਾਰੀ
ਸੀਏਕਿਊਐਮ ਉਸ ਨੂੰ ਹੋਰ ਸਰਗਰਮ ਹੋਣ ਦੀ ਲੋੜ
ਸੁਪਰੀਮ ਕੋਰਟ ਨੇ ਹਵਾ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੂੰ ਪ੍ਰਦੂਸ਼ਣ ਤੇ ਪਰਾਲੀ ਸਾੜਨ ਨੂੰ ਕੰਟਰੋਲ ਕਰਨ ਲਈ ਚੁੱਕੇ ਗਏ ਕਦਮਾਂ ਬਾਰੇ ਬਿਹਤਰ ਅਨੁਪਾਲਨ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਜਮੀਨੀ ਪੱਧਰ ’ਤੇ ਪਰਾਲੀ ਸਾੜਨ ਦੇ ਬਦਲਵੇਂ ਸਾਧਨਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾਣ ਦੀ ਲੋੜ ਹੈ। ਅਦਾਲਤ ਨੇ ਕਿਹਾ ਕਿ ਸੀਏਕਿਊਐਮ ਨੇ ਕੁਝ ਕਦਮ ਚੁੱਕੇ ਹਨ, ਪਰ ਇਸ ਨੂੰ ਵਧੇਰੇ ਸਰਗਰਮ ਹੋਣ ਦੀ ਲੋੜ ਹੈ ਤੇ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਇਸ ਦੇ ਯਤਨ ਤੇ ਦਿਸ਼ਾ-ਨਿਰਦੇਸ਼ ਪ੍ਰਦੂਸ਼ਣ ਦੀ ਸਮੱਸਿਆ ਨੂੰ ਘਟਾਉਣ ਲਈ ਅਸਲ ’ਚ ਕਾਰਗਰ ਸਾਬਤ ਹੋਣ। ਜਸਟਿਸ ਆਭਾ ਐਸ ਓਕਾ ਤੇ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਸੀਏਕਿਊਐਮ ਨੂੰ ਬਿਹਤਰ ਪਾਲਣਾ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਤੇ ਮਾਮਲੇ ਦੀ ਸੁਣਵਾਈ 3 ਅਕਤੂਬਰ ਨੂੰ ਪਾ ਦਿੱਤੀ। Delhi CAQM reprimanded