ਸੁਪਰੀਮ ਕੋਰਟ ਨੇ ਸੀਬੀਆਈ ਨੇ ਲਾਈ ਫਟਕਾਰ, ਕਿਹਾ ਦੱਸੋ, ਕਿਨਿ੍ਹਆਂ ਨੂੰ ਦਲਾਈ ਸਜਾ
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੀਬੀਆਈ ਦੇ ਕੰਮਕਾਜ ਤੋਂ ਨਾਰਾਜ਼ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਏਜੰਸੀ ਨੂੰ ਸਫਲਤਾ ਦਰ ਦੱਸਣ ਲਈ ਕਿਹਾ ਹੈ। ਸੀਬੀਆਈ ਵੱਲੋਂ ਚਲਾਏ ਜਾ ਰਹੇ ਕੇਸਾਂ ਵਿੱਚ ਦੇਰੀ ਦਾ ਹਵਾਲਾ ਦਿੰਦਿਆਂ ਅਦਾਲਤ ਨੇ ਅਦਾਲਤੀ ਕੇਸਾਂ ਵਿੱਚ ਏਜੰਸੀ ਦੀ ਸਫਲਤਾ ਦਰ ਬਾਰੇ ਅੰਕੜੇ ਮੰਗੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸੁਪਰੀਮ ਕੋਰਟ ਸੀਬੀਆਈ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰ ਸਕਦੀ ਹੈ। ਅਦਾਲਤ ਨੇ ਸੀਬੀਆਈ ਵੱਲੋਂ ਇੱਕ ਮਾਮਲੇ ਵਿੱਚ 542 ਦਿਨਾਂ ਦੀ ਦੇਰੀ ਤੋਂ ਬਾਅਦ ਅਪੀਲ ਦਾਇਰ ਕਰਨ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਜਾਂਚ ਏਜੰਸੀ ਦੇ ਕੰਮਕਾਜ ਅਤੇ ਇਸ ਦੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਨ ਦਾ ਫੈਸਲਾ ਕੀਤਾ ਹੈ।
ਸੁਪਰੀਮ ਕੋਰਟ ਨੇ ਸੀਬੀਆਈ ਡਾਇਰੈਕਟਰ ਨੂੰ ਨਿਰਦੇਸ਼ ਦਿੱਤੇ
ਮੀਡੀਆ ਰਿਪੋਰਟਾਂ ਦੇ ਅਨੁਸਾਰ, ਸੁਪਰੀਮ ਕੋਰਟ ਨੇ ਸੀਬੀਆਈ ਦੇ ਨਿਰਦੇਸ਼ਕ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਦਾਲਤ ਦੇ ਸਾਹਮਣੇ ਉਨ੍ਹਾਂ ਮਾਮਲਿਆਂ ਦੀ ਸੰਖਿਆ ਪੇਸ਼ ਕਰੇ ਜਿਨ੍ਹਾਂ ਵਿੱਚ ਏਜੰਸੀ ਦੋਸ਼ੀਆਂ ਨੂੰ ਹੇਠਲੀਆਂ ਅਦਾਲਤਾਂ ਅਤੇ ਹਾਈਕੋਰਟਾਂ ਵਿੱਚ ਦੋਸ਼ੀ ਠਹਿਰਾਉਣ ਵਿੱਚ ਸਫਲ ਰਹੀ ਸੀ। ਅਦਾਲਤ ਨੇ ਇਹ ਵੀ ਪੁੱਛਿਆ ਕਿ ਸੀਬੀਆਈ ਡਾਇਰੈਕਟਰ ਕਾਨੂੰਨੀ ਕਾਰਵਾਈਆਂ ਦੇ ਸਬੰਧ ਵਿੱਚ ਵਿਭਾਗ ਨੂੰ ਮਜ਼ਬੂਤ ਕਰਨ ਲਈ ਕੀ ਕਦਮ ਚੁੱਕ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ