ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਾਈ ਫਟਕਾਰ

ਕਿਹਾ, ਵੱਡੇ ਘਰ ‘ਚ ਬੈਠੇ ਤਾਂ ਬੱਚੇ ਸਕੂਲ ਜਾਣ ਨੂੰ ਮਜ਼ਬੂਰ ਕਿਉਂ?

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਪੁੱਛਿਆ ਕਿ ਜਦੋਂ ਸਰਕਾਰ ਨੇ ਬਾਲਗਾਂ ਲਈ ਘਰ ਤੋਂ ਕੰਮ ਲਾਗੂ ਕੀਤਾ ਹੈ ਤਾਂ ਬੱਚਿਆਂ ਨੂੰ ਸਕੂਲ ਜਾਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈੈ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਨਵੀ ਰਮੰਨਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ ਕਿ ਦਿੱਲੀ ਵੱਲੋਂ ਕੌਣ ਪੇਸ਼ ਹੋ ਰਿਹਾ ਹੈੈ ਸਿੰਘਵੀ ਅਸੀਂ ਤੁਹਾਡੇ ਬਿਆਨਾਂ ਨੂੰ ਗੰਭੀਰਤਾ ਨਾਲ ਲਿਆ ਹੈ।

ਤੁਸੀਂ ਬਹੁਤ ਸਾਰੇ ਦਾਅਵੇ ਕੀਤੇ ਹਨ। ਤੁਸੀਂ ਕਿਹਾ ਕਿ ਸਕੂਲ ਬੰਦ ਹਨ ਪਰ ਸਾਰੇ ਸਕੂਲ ਬੰਦ ਨਹੀਂ ਹਨ। 3 ਸਾਲ ਅਤੇ 4 ਸਾਲ ਦੇ ਬੱਚੇ ਸਕੂਲ ਜਾ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਸਾਹ ਲੈਣਾ ਔਖਾ ਹੋ ਰਿਹਾ ਹੈ। ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਸਨ ਪਰ ਫਿਲਹਾਲ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ ਮਿਲੀ ਹੈ।

ਸੈਂਟਰਲ ਵਿਸਟਾ ਪ੍ਰੋਜੈਕਟ ‘ਤੇ ਵੀ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ

ਦੂਜੇ ਪਾਸੇ ਪਟੀਸ਼ਨਕਰਤਾ ਦੇ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਅਸੀਂ ਟਾਸਕ ਫੋਰਸ ਬਣਾਉਣ ਦੇ ਹੱਕ ਵਿੱਚ ਹਾਂ। ਉਨ੍ਹਾਂ ਕਿਹਾ ਕਿ ਫਿਲਹਾਲ ਸੈਂਟਰਲ ਵਿਸਟਾ ਪ੍ਰਾਜੈਕਟ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ। ਇਹ ਪ੍ਰੋਜੈਕਟ ਲੋਕਾਂ ਦੀ ਸਿਹਤ ਲਈ ਮਹੱਤਵਪੂਰਨ ਨਹੀਂ ਹੈ। ਜੇਕਰ ਨਿਯਮਾਂ ਦੀ ਪਾਲਣਾ ਕਰਨ ਦੀ ਦਲੀਲ ਮੰਨ ਲਈ ਜਾਵੇ ਤਾਂ ਬਾਕੀ ਬਿਲਡਰਾਂ ਨੂੰ ਵੀ ਇਸ ਆਧਾਰ ‘ਤੇ ਮਨਜ਼ੂਰੀ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੱਕ ਸੁਤੰਤਰ ਫਲਾਇੰਗ ਸਕੁਐਡ ਬਣਾਇਆ ਜਾਵੇ ਜੋ ਧੂੜ, ਪੁਰਾਣੇ ਵਾਹਨਾਂ ਆਦਿ ‘ਤੇ ਕਾਰਵਾਈ ਕਰੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here