ਕਿਹਾ, ਪ੍ਰਦਰਸ਼ਨ ਕਰਨਾ ਤੁਹਾਡਾ ਅਧਿਕਾਰ ਹੈ, ਪਰ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਨਹੀਂ ਕੀਤੀਆਂ ਜਾ ਸਕਦੀਆਂ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਦਿੱਲੀ ’ਚ ਪ੍ਰਦਰਸ਼ਲ ਕਰ ਰਹੇ ਕਿਸਾਨਾਂ ਨੂੰ ਇੱਕ ਵਾਰ ਫਿਰ ਝਾੜ ਪਾਈ ਹੈ। ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਪ੍ਰਦਰਸ਼ਨ ਦਾ ਅਧਿਕਾਰ ਹੈ ਪਰ ਉਹ ਇਸ ਤਰ੍ਹਾਂ ਅਣਮਿੱਥੇ ਸਮੇਂ ਲਈ ਸੜਕਾਂ ਜਾਮ ਨਹੀਂ ਕਰ ਸਕਦੇ। ਸੁਪਰੀਮ ਕੋਰਟ ਨੇ ਦਿੱਲੀ ਦੀਆਂ ਹੱਦਾਂ ਤੋਂ ਕਿਸਾਨਾਂ ਨੂੰ ਹਟਾਉਣ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅੱਜ ਇਹ ਟਿੱਪਣੀ ਕੀਤੀ। ਸੁਪਰੀਮ ਕੋਰਟ ਦੇ ਜਸਟਿਸ ਐਸ. ਕੇ. ਕੌਲ ਤੇ ਸੀਟੀ ਰਵੀਕੁਮਾਰ ਦੀ ਬੈਂਚ ਨੇ ਕਿਹਾ ਕਿ ਕੋਈ ਨਾ ਕੋਈ ਹੱਲ ਲੱਭਣਾ ਪਵੇਗਾ।
ਕੋਰਟ ਨੇ ਇਸ ਮਾਮਲੇ ’ਚ ਕਿਸਾਨ ਸੰਗਠਨਾਂ ਨੂੰ 3 ਹਫ਼ਤਿਆਂ ’ਚ ਜਵਾਬ ਦੇਣ ਲਈ ਕਿਹਾ ਹੈ। ਕੋਰਟ ਇਸ ਮਾਮਲੇ ਦੀ ਸੁਣਵਾਈ ਹੁਣ 7 ਦਸੰਬਰ ਨੂੰ ਕਰੇਗੀ। ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਮੇ ਸਮੇਂ ਦਿੱਲੀ ਦੀਆਂ ਹੱਦਾਂ ’ਤੇ ਧਰਨਾ ਲਾਈ ਬੈਠੇ ਹਨ। ਇਸ ਦੌਰਾਨ ਕਿਸਾਨ ਤੇ ਸਰਕਾਰ ਦਰਮਿਆਨ ਕਈ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਲਗਭਗ ਇੱਕ ਸਾਲ ਤੋਂ ਦਿੱਲੀਆਂ ਦੀਆਂ ਹੱਦਾਂ ’ਤੇ ਬੈਠੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ