ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਕਿ ਉਹ ਰਾਮ ਮੰਦਰ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ‘ਚ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਜਲਦੀ ਸੁਣਵਾਈ ਲਈ ਸੂਚੀਬੱਧ ਕਰਨ ਦੇ ਮਾਮਲੇ ‘ਚ ਫੈਸਲਾ ਲਵੇਗੀ
ਭਾਜਪਾ ਨੇਤਾ ਸੁਬਰਾਮਣੀਅਮ ਸਵਾਮੀ ਨੇ ਮਾਮਲੇ ਨੂੰ ਜਲਦੀ ਸੂਚੀਬੱਧ ਕਰਨ ਤੇ ਉਸ ‘ਤੇ ਸੁਣਵਾਈ ਸ਼ੁਰੂ ਕਰਨ ‘ਤੇ ਜ਼ੋਰ ਦਿੱਤਾ ਜਿਸ ‘ਤੇ ਮਾਣਯੋਗ ਮੁੱਖ ਜੱਜ ਜੇਐੱਸ ਖੇਹਰ ਤੇ ਮਾਣਯੋਗ ਜੱਜ ਡੀਵਾਈ ਚੰਦਰਚੂੜ ਵਾਲੀ ਬੈਂਚ ਨੇ ਕਿਹਾ ਕਿ ਅਸੀਂ ਇਸ ਬਾਰੇ ਫੈਸਲਾ ਕਰਾਂਗੇ
ਅਦਾਲਤ ਵਿਵਾਦਿਤ ਖੇਤਰ ਨੂੰ ਤਿੰਨ ਧਿਰਾਂ ‘ਚ ਵੰਡਣ ਦਾ ਫੈਸਲਾ ਕੀਤਾ ਸੀ
ਭਾਜਪਾ ਨੇਤਾ ਨੇ ਆਪਣੀ ਦਲੀਲ ‘ਚ ਕਿਹਾ ਕਿ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਖਿਲਾਫ਼ ਮੁੱਖ ਅਪੀਲਾਂ ਹਾਈਕੋਰਟ ‘ਚ ਸੱਤ ਸਾਲਾਂ ਤੋਂ ਲੰਬਿਤ ਸਨ ਤੇ ਉਨ੍ਹਾਂ ‘ਤੇ ਜਲਦੀ ਸੁਣਵਾਈ ਦੀ ਜ਼ਰੂਰਤ ਹੈ ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ 2010 ‘ਚ ਆਪਣੇ ਆਦੇਸ਼ ‘ਚ ਉੱਤਰ ਪ੍ਰਦੇਸ਼ ਦੇ ਅਯੋਧਿਆ ਦੇ 2.77 ਏਕੜ ਵਿਵਾਦਿਤ ਖੇਤਰ ਨੂੰ ਤਿੰਨ-ਤਿੰਨ ਧਿਰਾਂ ਸੁਨੀ ਵਕਫ਼ ਬੋਰਡ, ਨਿਰਮੋਹੀ ਅਖਾੜਾ ਤੇ ਰਾਮ ਲੱਲਾ ਵਿਚਕਾਰ ਵੰਡਣ ਦਾ ਆਦੇਸ਼ ਦਿੱਤਾ ਸੀ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।