ਗੋਗੋਈ ਮਾਮਲੇ ‘ਚ ਉਤਸਵ ਬੈਂਸ ਫਿਰ ਦੇਣ ਹਲਫਨਾਮਾ : ਸੁਪਰੀਮ ਕੋਰਟ

Supreme Court, Utsav Bains, Affidavit, Gogoi

ਸੀਜੇਆਈ ਦੇ ਵਕੀਲ ਦਾ ਦਾਅਵਾ, ਸਾਜਿਸ਼ ਤਹਿਤ ਫਸਾਇਆ ਜਾ ਰਿਹਾ ਹੈ

ਨਵੀਂ ਦਿੱਲੀ | ਸੁਪਰੀਮ ਕੋਰਟ ਨੇ ਚੀਫ਼ ਜਸਟਿਸ ਰੰਜਨ ਗੋਗੋਈ ‘ਤੇ ਲੱਗੇ ਜਿਣਸੀ ਸੋਸ਼ਣ ਦੇ ਦੋਸ਼ ਦੇ ਮਾਮਲੇ ‘ਚ ਵਕੀਲ ਉਤਸਵ ਬੈਂਸ ਨੂੰ ਆਪਣਾ ਦਾਅਵਾ ਸਾਬਤ ਕਰਨ ਲਈ ਵੀਰਵਾਰ ਨੂੰ ਦੂਜਾ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ, ‘ਅਸੀਂ ਵਕੀਲ ਉਤਸਵ ਬੈਂਸ ਨੂੰ ਆਪਣਾ ਦਾਅਵਾ ਸਾਬਤ ਕਰਨ ਲਈ ਵੀ ਵੀਰਵਾਰ ਨੂੰ ਦੂਜਾ ਸਹੁੰ ਪੱਤਰ ਦਾਖਲ ਕਰਨ ਲਈ ਕਿਹਾ ਹੈ ਅਸੀਂ ਅੱਜ ਲਗਭਗ 10:30 ਵਜੇ ਇਸ ਮਾਮਲੇ ਦੀ ਸੁਣਵਾਈ ਕਰਾਂਗੇ   ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਬੈਂਚ ਦੀਆਂ ਨਿਆਂਇਕ ਸ਼ਕਤੀਆਂ ਦੀ ਵਰਤੋਂ ਨਾਲ ਕਿਸੇ ਪੈਂਡਿੰਗ ਜਾਂਚ ‘ਤੇ ਅਸਰ ਨਹੀਂ ਪਵੇਗਾ ਉਸ ਨੇ ਬੈਂਸ ਤੋਂ ਆਪਣੇ ਦੋਸ਼ਾਂ ਦੀ ਪੁਸ਼ਟੀ ਲਈ ਇੱਕ ਹਲਫਨਾਮਾ ਦਾਖਲ ਕਰਨ ਲਈ ਕਿਹਾ ਹੈ
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਬੈਂਸ ਦੇ ਦੋਸ਼ਾਂ ਸਬੰਧੀ ਉਨ੍ਹਾਂ ਦੇ ਦਾਅਵੇ ‘ਤੇ ਲਗਭਗ ਤਿੰਨ ਵਜੇ ਸੁਣਵਾਈ ਕਰੇਗਾ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਦਿੱਲੀ ਪੁਲਿਸ ਕਮਿਸ਼ਨਰ, ਕੇਂਦਰੀ ਜਾਂਚ ਬਿਊਰੋ ਦੇ ਡਾਇਰੈਕਟਰ ਤੇ ਖੁਫੀਆ ਬਿਊਰੋ ਦੇ ਮੁਖੀ ਨੂੰ ਵੀ ਲਗਭਗ 12 ਵਜੇ ਜੱਜ ਰੂਮ ‘ਚ ਮੌਜ਼ੂਦ ਰਹਿਣ ਦਾ ਸੰਮਨ ਜਾਰੀ ਕੀਤਾ ਸੀ ਜ਼ਿਕਰਯੋਗ ਹੈ ਕਿ ਜਿਣਸੀ ਸ਼ੋਸ਼ਣ ਦੇ ਦੋਸ਼ ਤੋਂ ਬਾਅਦ ਸੀਜੇਆਈ ਨੇ ਕਿਹਾ ਸੀ ਕਿ ਉਹ ਨਿਰਦੋਸ਼ ਹਨ ਤੇ ਉਨ੍ਹਾਂ ਦੀ ਬੇਦਾਗ ਛਵੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਦੋਸ਼ ਲਾਏ ਜਾ ਰਹੇ ਹਨ ਚੀਫ਼ ਜਸਟਿਸ ਰੰਜਨ ਗੋਗੋਈ ਖਿਲਾਫ਼ ਜਿਣਸੀ ਸੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਅੰਦਰੂਨੀ ਕਮੇਟੀ ਬਣਾਈ ਗਈ ਹੈ ਇਸ ਕਮੇਟੀ ‘ਚ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ‘ਚ ਦੋ ਹੋਰ ਜਸਟਿਸ ਸ਼ਾਮਲ ਹਨ, ਜਿਨ੍ਹਾਂ ‘ਚ ਇੱਕ ਮਹਿਲਾ ਜਸਟਿਸ ਵੀ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।