ਨਵੀਂ ਦਿੱਲੀ (ਏਜੰਸੀ)। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜੀ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਈਡੀ ਨੂੰ ਕਿਹਾ ਕਿ ਉਹ ਚੋਣਾਂ ਦੇ ਕਾਰਨ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜਮਾਨਤ ’ਤੇ ਵਿਚਾਰ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕੇਸ ’ਚ ਅਗਲੀ ਸੁਣਵਾਈ ਮੰਗਲਵਾਰ ਭਾਵ 7 ਮਈ ਨੂੰ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਕੇਸ ’ਚ ਸਮਾਂ ਲੱਗ ਸਕਦਾ ਹੈ, ਪਰ ਅਸੀਂ ਚੋਣਾਂ ਦੇ ਕਾਰਨ ਅੰਤਰਿਮ ਜਮਾਨਤ ’ਤੇ ਵਿਚਾਰ ਕਰ ਸਕਦੇ ਹਾਂ। (Kejriwal)
ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਈਡੀ ਵੱਲੋਂ ਪੇਸ਼ ਵਧੀਕ ਸਾਲਿਸਟਰ ਜਨਰਲ ਐੱਸਵੀ ਰਾਜੂ ਨੂੰ ਕਿਹਾ ਕਿ ਗ੍ਰਿਫ਼ਤਾਰੀ ਦੇ ਖਿਲਾਫ਼ ਕੇਜਰੀਵਾਲ ਦੀ ਅਰਜੀ ’ਤੇ ਸੁਣਵਾਈ ’ਚ ਸਮਾਂ ਲੱਗਣ ਦੀ ਸੰਭਾਵਨਾ ਹੈ ਅਤੇ ਇਸ ਲਈ ਅਦਾਲਤ ਉਨ੍ਹਾਂ ਨੂੰ ਅੰਤਰਿਮ ਜਮਾਨਤ ਦੇਣ ’ਤੇ ਜਾਂਚ ਏਜੰਸੀ ਦੀਆਂ ਦਲੀਲਾਂ ਸੁਨਣ ’ਤੇ ਵਿਚਾਰ ਕਰ ਰਹੀ ਹੈ। ਇਸ ’ਤੇ ਐੱਸਵੀ ਰਾਜੂ ਨੇ ਕਿਹਾ ਕਿ ਉਹ ਕੇਜਰੀਵਾਲ ਨੂੰ ਅੰਤਰਿਮ ਜਮਾਨਤ ਦੇਣ ਦਾ ਵਿਰੋਧ ਕਰਨਗੇ।
Kejriwal
ਇਸ ’ਤੇ ਬੈਂਚ ਨੇ ਕਿਹਾ ਕਿ ਅਸੀਂ ਇਹ ਕਹਿ ਰਹੇ ਹਾਂ ਕਿ ਅਸੀਂ ਅੰਤਰਿਮ ਜਮਾਨਤ ’ਤੇ ਸੁਣਵਾਈ ਕਰਾਂਗੇ। ਅਸੀਂ ਇਹ ਨਹੀਂ ਕਹਿ ਰਹੇ ਕਿ ਅਸੀਂ ਅੰਤਰਿਮ ਜਮਾਨਤ ਦਿਆਂਗੇ। ਅਸੀਂ ਅੰਤਰਿਮ ਜਮਾਨਤ ਦੇ ਵੀ ਸਕਦੇ ਹਾਂ ਅਤੇ ਨਹੀਂ ਵੀ। ਮੁੱਖ ਅਦਾਲਤ ਨੇ ਰਾਜੂ ਨੂੰ ਕਿਹਾ ਕਿ ਉਹ 7 ਮਈ ਨੂੰ ਅੰਤਰਿਮ ਜਮਾਨਤ ਅਰਜੀ ’ਤੇ ਦਲੀਲਾਂ ਲਈ ਤਿਆਰ ਹੋ ਕੇ ਆਉਣ। ਦੱਸ ਦਈਏ ਕਿ ਬੈਂਚ ਕੇਜਰੀਵਾਲ ਦੀ ਅਰਜੀ ’ਤੇ ਸੁਣਵਾਈ ਕਰ ਰਹੀ ਹੈ, ਜਿਸ ’ਚ ਈਡੀ ਦੁਆਰਾ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਗਈ ਹੈ।
ਦੱਸ ਦਈਏ ਕਿ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 21 ਮਾਰਚ ਨੂੰ ਗ੍ਰਿਫ਼ਤਾਰਹੀ ਤੋਂ ਬਾਅਦ ਤੋਂ ਨਿਆਇੰਕ ਹਿਰਾਸਤ ’ਚ ਤਿਹਾੜ ਜੇਲ੍ਹ ’ਚ ਬੰਦ ਹਨ। ਮੁੱਖ ਅਦਾਲਤ ਨੇ 15 ਅਪਰੈਲ ਨੂੰ ਈਡੀ ਨੂੰ ਨੋਟਿਸ ਜਾਰੀ ਕਰ ਕੇ ਕੇਜਰੀਵਾਲ ਦੀ ਅਰਜੀ ’ਤੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ 9 ਅਪਰੈਲ ਨੂੰ ਦਿੱਲੀ ਹਾਈਕੋਰਟ ਨੇ ਸੀਐੱਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਅਤੇ ਕਿਹਾ ਸੀ ਕਿ ਈਡੀ ਦੇ ਕੋਲ ਬਹੁਤ ਘੱਟ ਬਦਲ ਬਚੇ ਸਨ, ਕਿਉਂਕਿ ਕੇਜਰੀਵਾਲ ਨੇ ਈਡੀ ਦੇ ਵਾਰ-ਵਾਰ ਸੰਮਨ ਜਾਰੀ ਕਰਨ ਤੋਂ ਬਾਅਦ ਵੀ ਜਾਂਚ ’ਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ।
Also Read : ਨਵੇਂ ਆਏ ਜੱਜ ਸਾਹਿਬਾਨ ਨੇ ਬੂਟੇ ਲਗਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦਾ ਦਿੱਤਾ ਸੰਦੇਸ਼