ਡਾ. ਸੁਰਿੰਦਰ ਪਾਲ ਭਗਤ ਨੇ ਲੋਕ ਸਭਾ ਚੋਣਾਂ ਲਈ ਦਾਖਲ ਕੀਤੀ ਅਰਜੀ

Surinder, Bhagat, Lok, Sabha, Elections

ਜਲੰਧਰ । ਪੰਜਾਬ ਕਾਂਗਰਸ ਸੇਵਾ ਦਲ ਦੇ ਆਰਗੇਨਾਈਜ਼ਰ ਸਕੱਤਰ ਸੁਰਿੰਦਰ ਪਾਲ ਭਗਤ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ  ਪੰਜਾਬ ਕਾਂਗਰਸ ਦੇ ਚੰਡੀਗੜ੍ਹ ਸਥਿਤ ਦਫਤਰ ‘ਚ ਆਪਣੀ ਅਰਜੀ ਦਾਖਲ ਕਰ ਦਿੱਤੀ ਹੈ। ਸੁਰਿਦੰਰ ਭਗਤ ਨੇ ਅੱਜ ਪੰਜਾਬ ਪ੍ਰੈੱਸ ਕਲੱਬ ‘ਚ ਪ੍ਰੈੱਸ ਕਾਨਫੰਰਸ ਦੌਰਾਨ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਦੇ ਨਾਲ ਜੁੜੇ ਹੋਏ ਹਨ ਅਤੇ ਜਲੰਧਰ ਇਲਾਕੇ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਨੇ ਲੋਕ ਸਭਾ ਚੋਣ ਖੇਤਰ ਤੋਂ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਰਿਜ਼ਰਵ ਸੀਟ ਲਈ ਉਨ੍ਹਾਂ ਦੀ ਬਿਰਾਦਰੀ ਨੂੰ ਅਜੇ ਤੱਕ ਨੁਮਾਇੰਦਗੀ ਕਰਨ ਦਾ ਮੌਕਾ ਨਹੀਂ ਮਿਲਿਆ ਹੈ। ਰਿਜ਼ਰਵੇਸ਼ਨ ਦੇ ਅਧੀਨ ਕੁਲ 39 ਜਾਤੀਆਂ ਆਉਂਦੀਆਂ ਹਨ ਪਰ ਅਜੇ ਤੱਕ ਦੋ ਜਾਂ ਤਿੰਨ ਜਾਤੀਆਂ ਨੂੰ ਛੱਡ ਕੇ ਬਾਕੀ ਜਾਤੀਆਂ ਦੇ ਲੋਕਾਂ ਨੂੰ ਅੱਗੇ ਆਉਣ ਦਾ ਮੌਕਾ ਨਹੀਂ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਟਿਕਟ ਦਿੰਦੀ ਹੈ ਤਾਂ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰ ਕੇ ਇਲਾਕੇ ਦੇ ਵਿਕਾਸ ‘ਤੇ ਧਿਆਨ ਦੇਣਗੇ। ਡਾਕਟਰ ਭਗਤ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਪਾਰਟੀ ਉਨ੍ਹਾਂ ਦੀ ਅਰਜ਼ੀ ‘ਤੇ ਧਿਆਨ ਦੇਵੇਗੀ ਅਤੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here